ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ‘ਰਾਜੀਵ ਗਾਂਧੀ ਖੇਲ ਰਤਨ ਐਵਾਰਡ’ ਦਾ ਨਾਂ ‘ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ’ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਾਨ ਹਾਕੀ ਖਿਡਾਰੀ ਦੇ ਨਾਂ ਦੀ ਵਰਤੋਂ ਆਪਣੇ ਸਿਆਸੀ ਹਿੱਤ ਲਈ ਕਰਨ ਦਾ ਦੋੋਸ਼ ਲਗਾਇਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਹੁਣ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਅਤੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦਾ ਨਾਂ ਵੀ ਬਦਲਿਆ ਜਾਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly