ਵੈਲਫੇਅਰ ਐਂਡ ਕਲਚਰਲ ਸੁਸਾਇਟੀ ਆਰ ਸੀ ਐੱਫ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ

ਸਾਡਾ ਦੇਸ਼ ਸ਼ਹੀਦ ਭਗਤ ਸਿੰਘ ਦੀ ਸੋਚ ਵਾਲਾ ਦੇਸ਼ ਅੱਜ ਤੱਕ ਨਹੀ ਬਣਿਆ- ਕਮਲਜੀਤ, ਅਮਰਜੀਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਵੈਲਫੇਅਰ ਐਂਡ ਕਲਚਰਲ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ 23 ਮਾਰਚ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ,ਸੁਖਦੇਵ ਦਾ ਸ਼ਹੀਦੀ ਦਿਨ ਮਨਾਇਆ ਗਿਆ। ਇਸ ਦੌਰਾਨ ਸਵੇਰੇ 7-00 ਵਜੇ ਤੋਂ 7-45 ਤੱਕ ਚੱਲੇ ਇਸ ਸਰਧਾਂਜਲੀ ਸਮਾਗਮ ਵਿੱਚ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਜਿਸ ਵਿੱਚ ਸੁਸਾਇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ‘ਮੱਲ’,ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਭਗਤ ਸਿੰਘ ਦੀ ਸੋਚ ਵਾਲਾ ਦੇਸ਼ ਅੱਜ ਤੱਕ ਨਹੀ ਬਣਿਆ।

ਅੱਜ ਵੀ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਹੋ ਰਹੀ ਹੈ।ਇਸ ਮੌਕੇ ਕ੍ਰਿਸ਼ਨ ਲਾਲ ਜੱਸਲ ਪ੍ਰਧਾਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਸੁਸਾਇਟੀ, ਸਰਬਜੀਤ ਸਿੰਘ ਜਨਰਲ ਸਕੱਤਰ ਆਰ.ਸੀ.ਐਫ.ਇੰਪਲਾਇਜ ਯੂਨੀਅਨ, ਸ਼੍ਰੀ ਜਸਵੰਤ ਸਿੰਘ ਸੈਣੀ ਜਨਰਲ ਸਕੱਤਰ ਆਰ.ਸੀ.ਐਫ.ਮੈਨਜ ਯੂਨੀਅਨ, ਹਰੀ ਦੱਤ ਕਾਰਜਕਾਰੀ ਪ੍ਰਧਾਨ ਆਰ.ਸੀ.ਐਫ.ਮੈਨਜ ਯੂਨੀਅਨ ਨੇ ਸਾਝੇ ਤੌਰ ਤੇ ਬੋਲਦਿਆ ਕਿਹਾ ਇਹਨਾਂ ਸ਼ਹੀਦਾਂ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਛੋਟੇ ਛੋਟੇ ਸੁਆਰਥ ਛੱਡ ਕੇ ਸਮਾਜ ਦੀ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਕਾਮਰੇਡ ਮੁਕੰਦ ਸਿੰਘ, ਝਲਮਣ ਸਿੰਘ ਜਨਰਲ ਸਕੱਤਰ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ,ਪ੍ਰਧਾਨ ਹਰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ, ਕੈਸ਼ੀਅਰ ਰੂਪ ਲਾਲ,ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਆਦਿ ਨੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ।ਇਸ ਸਰਧਾਂਜਲੀ ਸਮਾਗਮ ਨੂੰ ਸਫਲ ਬਣਾਉਣ ਲਈ ਆਰ.ਪੀ.ਸਿੰਘ, ਕੁਲਵਿੰਦਰ ਸਿੰਘ ਸਿਬੀਆ, ਮਹਿੰਦਰ ਲਾਲ, ਮਨਜੀਤ ਸਿੰਘ, ਸੁਖਦੇਵ ਰਾਜ, ਕੈਸ਼ੀਅਰ ਭੁਪਾਲ ਸਿੰਘ ਤੋਮਰ, ਬਿਕਰ ਸਿੰਘ, ਗੁਰਮੀਤ ਸਿੰਘ ਜੇ. ਈ. ਸਾਹਿਬ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ। ਮੀਤ ਪ੍ਰਧਾਨ ਸ੍ਰ ਮਾਨ ਸਿੰਘ ਨੇ ਸਾਰਿਆ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਇਨਕਲਾਬ ਜ਼ਿੰਦਾਬਾਦ, ਸ਼ਹੀਦ ਭਗਤ ਸਿੰਘ, ਰਾਜਗੁਰੂ,ਸੁਖਦੇਵ ਜ਼ਿੰਦਾਬਾਦ ਦੇ ਨਾਰਿਆ ਨਾਲ ਕੀਤੀ ਗਈ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਕੂਲ ਆਫ ਐਮੀਨੈਂਸ ਦਾਖਲੇ ਸਬੰਧੀ 9ਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ 26 ਨੂੰ ਹੋਵੇਗੀ ਆਯੋਜਿਤ
Next articleਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ