ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜਪਾਲ ਜਗਦੀਪ ਧਨਖੜ ਦੀ ਤੁਲਨਾ ਭ੍ਰਿਸ਼ਟ ਆਦਮੀ ਨਾਲ ਕੀਤੀ ਹੈ। ਮਮਤਾ ਨੇ ਕਿਹਾ ਕਿ ਰਾਜਪਾਲ ਉਤਰੀ ਬੰਗਾਲ ਦੇ ਦੌਰੇ ’ਤੇ ਗਏ ਸਨ ਤੇ ਆਪਣੇ ਨਾਲ ਵੱਡੀ ਗਿਣਤੀ ਲੋਕਾਂ ਨੂੰ ਨਾਲ ਲੈ ਕੇ ਗਏ ਸਨ। ਉਨ੍ਹਾਂ ਨੂੰ ਨਹੀਂ ਪਤਾ ਕਿ ਰਾਜਪਾਲ ਦੇ ਦੌਰੇ ਦਾ ਕੀ ਉਦੇਸ਼ ਸੀ। ਮਮਤਾ ਨੇ ਕਿਹਾ ਕਿ ਰਾਜਪਾਲ ਦਾ ਨਾਂ 1996 ਹਵਾਲਾ ਜੈਨ ਕੇਸ ਦੀ ਚਾਰਜਸ਼ੀਟ ਵਿਚ ਵੀ ਹੈ।
ਉਹ ਹੈਰਾਨ ਹਨ ਕਿ ਕੇਂਦਰ ਸਰਕਾਰ ਨੇ ਅਜਿਹੇ ਵਿਅਕਤੀ ਨੂੰ ਕਿਵੇਂ ਰਾਜਪਾਲ ਲਾਇਆ ਹੈ। ਦੂਜੇ ਪਾਸੇ ਰਾਜਪਾਲ ਜਗਦੀਪ ਧਨਖੜ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਅਜਿਹੇ ਸਿਆਸੀ ਕੱਦ ਵਾਲੀ ਆਗੂ ਤੋਂ ਗਲਤ ਜਾਣਕਾਰੀ ਦੇਣ ਦੀ ਉਮੀਦ ਨਹੀਂ ਕਰਦੇ। ਇਸ ਮਾਮਲੇ ਵਿਚ ਮਮਤਾ ਨੇ ਸਿਰਫ ਸਨਸਨੀ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly