ਸੁਖਬੀਰ ਬਾਦਲ ਦਾ ਕਠਿਨ ਸਮੇਂ ਵਿੱਚ ਕਿਸਾਨਾਂ ਨਾਲ ਖੜ੍ਹਨਾ ਪ੍ਰਸ਼ੰਸਾ ਯੋਗ ਕਦਮ – ਗੁਰਪ੍ਰੀਤ ਗੁੱਜਰ ਰੈਲਮਾਜਰਾ
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਕਣਕ ਤੇ ਸਰੋਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ | ਜਿਸਦਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਰੈਲੀ ਦੌਰਾਨ ਕਿਸਾਨਾਂ ਦਾ ਇਸ ਕਠਿਨ ਸਮੇ ਵਿੱਚ ਸਹਿਯੋਗ ਦੇਣ ਦਾ ਵਾਅਦਾ ਕੀਤਾ | ਪਿਛਲੇ ਵਾਰ ਵੀ ਹੜ੍ਹਾਂ ਦੇ ਵਿੱਚ ਸੁਖਬੀਰ ਸਿੰਘ ਬਾਦਲ ਨੇ ਫੀਲਡ ਵਿੱਚ ਉਤਰ ਕੇ ਹੜ੍ਹਾਂ ਦੀ ਮਾਰ ਹੇਠ ਕਿਸਾਨਾਂ ਤੇ ਜਨਤਾ ਦਾ ਦਿਲ ਖੋਲ ਕੇ ਸਹਿਯੋਗ ਕੀਤਾ | ਸੁਖਬੀਰ ਬਾਦਲ ਦਾ ਸਮੇ ਸਮੇਂ ਤੇ ਕਠਿਨ ਦੌਰ ਵਿੱਚ ਕਿਸਾਨਾਂ ਤੇ ਜਨਤਾ ਨਾਲ ਖੜ੍ਹਨਾ ਇਕ ਪ੍ਰਸ਼ੰਸਾ ਯੋਗ ਕਦਮ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਨੇਤਾ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਔਖੇ ਦੌਰ ਵਿੱਚ ਜਨਤਾ ਨਾਲ ਖੜ੍ਹਦਾ ਹੈ |ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੇ ਸਮੇਂ ਦੌਰਾਨ ਵੀ ਉਨ੍ਹਾਂ ਜੋ ਹੁਕਮ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ ਤਾ ਉਨ੍ਹਾਂ ਵਲੋਂ ਪਿੰਡ ਰੈਲਮਾਜਰਾ ਤੋਂ ਵੱਡੇ ਪੱਧਰ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜ ਕੇ ਲੋੜਵੰਦਾਂ ਦੀ ਮਦਦ ਲਈ ਅਹਿਮ ਯੋਗਦਾਨ ਪਾਇਆ ਸੀ। ਅਤੇ ਉਨ੍ਹਾਂ ਨੇ ਅੱਜ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਜੋ ਵੀ ਪ੍ਰਧਾਨ ਜੀ ਦਾ ਹੁਕਮ ਹੋਵੇਗਾ ਉਸ ਨੂੰ ਹਰ ਹੀਲੇ ਪੂਰਾ ਕਰਨ ਲਈ ਮਿਹਨਤ ਜਾਰੀ ਰਹੇਗੀ ਅਤੇ ਉਨ੍ਹਾਂ ਵਲੋਂ ਭਵਿੱਖ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



