HOME ਬੱਚਿਆਂ ਦੇ ਪ੍ਰੇਰਨਾ ਸਰੋਤ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਪੁਸਤਕ ਦੇ ਆਧਾਰ...

ਬੱਚਿਆਂ ਦੇ ਪ੍ਰੇਰਨਾ ਸਰੋਤ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਪੁਸਤਕ ਦੇ ਆਧਾਰ ਉੱਤੇ ਬੱਚਿਆਂ ਦਾ ਪੇਪਰ ਲਿਆ ਗਿਆ।

3

ਬੰਗਾ  (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਅੱਜ ਮਿਤੀ 08/02/2026 ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦੇ ਅਧਾਰਿਤ ਛੋਟੇ ਬੱਚਿਆਂ ( ਕਲਾਸ ਛੇਵੀਂ ਤੋਂ ਲੈ ਕੇ ਦਸਵੀਂ ਕੁਝ ਤੱਕ ਦੇ ਬੱਚਿਆਂ) ਦਾ ਟੈਸਟ ਲਿਆ ਗਿਆ ।ਇਹ ਟੈਸਟ ਲੇਖਕ ਸੀ੍ ਰਾਜ਼ੇਸ਼ ਭਬਿਆਣਾ ਜੀ ਦੀ ਪੁਸਤਕ ਬੱਚਿਆਂ ਦੇ ਪ੍ਰੇਰਨਾ ਸਰੋਤ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਅਧਾਰਿਤ ਪੁਸਤਕ ਤੇ ਲਿਆ ਗਿਆ।ਇਸ ਟੈਸਟ ਲਈ ਬੱਚਿਆਂ ਦੇ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਪੁਸਤਕ ਵਿੱਚੋਂ ਮਲਟੀਪਲ ਚੁਆਇਸ ਪ੍ਰਸ਼ਨ, ਖਾਲੀ ਥਾਵਾਂ ਭਰੋ ਅਤੇ ਪ੍ਰਸ਼ਨਾਂ ਦੇ ਉੱਤਰ ਲਿਖੋ ਤਿੰਨ ਭਾਗਾਂ ਵਿੱਚ ਵੰਡ ਕੇ 30 ਪ੍ਰਸ਼ਨਾਂ ਨੂੰ ਹੱਲ ਕਰਨ ਲਈ ਕਿਹਾ ਗਿਆ ।ਇਸ ਟੈਸਟ ਵਿੱਚ ਬੱਚਿਆਂ ਨੇ ਚਾਂਅ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਟੈਸਟ ਨੂੰ ਲੈਣ ਦੀ ਜ਼ਿੰਮੇਵਾਰੀ ਮੈਡਮ ਕੰਵਲਜੀਤ ਕੌਰ ਅਤੇ ਡਾਕਟਰ ਅਸ਼ੋਕ ਕੁਮਾਰ ਜੀ ਨੇ ਮੁੱਖ ਭੂਮਿਕਾ ਨਿਭਾਈ। ਇਹਨਾਂ ਤੋਂ ਇਲਾਵਾ ਰਾਜ ਕੁਮਾਰ ਰਾਜਾ, ਪ੍ਰਧਾਨ ਬਲਵਿੰਦਰ ਸਿੰਘ , ਚਰਨਜੀਤ ਪੱਟੀ , ਸੱਤਪਾਲ ਅਤੇ ਕਿਤਾਬ‌ ਦੇ ਲੇਖਕ ਰਾਜ਼ੇਸ਼ ਭਬਿਆਣਾ ਜੀ ਨੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਟੈਸਟ ਦਾ ਨਤੀਜਾ ਮੰਗਲਵਾਰ ਦੁਪਹਿਰ 4 ਵਜੇ ਦਿੱਤਾ ਜਾਵੇਗਾ।ਜਿਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਪਹਿਲੇ , ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਧੰਨਵਾਦ ਸਹਿਤ ਅਵਤਾਰ ਚੰਦ ਕਾਲਾ ਬਾਹੀਆ ਜਲੰਧਰ

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleCPDRS All India Committee condemns the Assam CM shooting at framed photographs of Muslims ……
Next articleਪਿੰਡ ਸੱਲ੍ਹ ਕਲਾਂ ਅਤੇ ਸੱਲ੍ਹ ਖ਼ੁਰਦ ਨੇ ਰਲ ਮਿਲ ਕੇ ਇਨਕਲਾਬੀ ਕ੍ਰਾਂਤੀਕਾਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ