ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਨਗਰ ਨਿਗਮ ਚੋਣਾਂ ਦੇ ਆਏ ਨਤੀਜਿਆਂ ਵਿੱਚ ਵਾਰਡ 24 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੁੰਡੀਆਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਹਨਾਂ ਗੱਲਬਾਤ ਦੌਰਾਨ ਇਸ ਜਿੱਤ ਲਈ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਵਾਰਡ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ । ਉਹਨਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈਆਂ ਜਾਣਗੀਆਂ । ਵਾਰਡ 24 ਨੂੰ ਇੱਕ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ ਮੁੰਡੀਆਂ ਨੇ ਸ਼ਾਨਦਾਰ ਜਿੱਤ ਦਿਵਾਉਣ ਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਸ੍ਰ: ਮੁੰਡੀਆਂ ਦੀ ਜਿੱਤ ਨਾਲ ਇਲਾਕਾ ਨਿਵਾਸੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly