(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਲੰਘੀ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਮਸਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਵਿਚਾਰਿਆ ਜਾਂਦਾ ਹੈ ਤੇ ਉਸ ਫੈਸਲੇ ਵਿੱਚ ਸੁਖਬੀਰ ਸਿੰਘ ਬਾਦਲ ਤੇ ਹੋਰ ਬਾਕੀ ਅਕਾਲੀ ਆਗੂਆਂ ਨੂੰ ਧਾਰਮਿਕ ਤਨਖਾਹ ਸਜ਼ਾ ਲਗਾਈ ਗਈ। ਇਹ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੇਸਗੜ੍ਹ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਅਹਿਮ ਧਾਰਮਿਕ ਸ਼ਖਸ਼ੀਅਤਾਂ ਰਾਹੀਂ ਲਿਆ ਗਿਆ ਸੀ। ਦੋ ਦਸੰਬਰ ਦੇ ਫੈਸਲੇ ਤੋਂ ਖਫਾ ਹੋਏ ਅਕਾਲੀ ਆਗੂ ਨੇ ਇਸ ਮਾਮਲੇ ਵਿੱਚ ਪ੍ਰਮੁੱਖ ਤੌਰ ਉਤੇ ਭੂਮਿਕਾ ਨਿਭਾਉਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਰੁੱਧ ਲੁਕਵੇਂ ਤੇ ਸਿੱਧੇ ਰੂਪ ਦੇ ਵਿੱਚ ਅਕਾਲੀ ਦਲ ਵੱਲੋਂ ਬਿਆਨਬਾਜ਼ੀ ਕੀਤੀ ਗਈ ਅਕਾਲੀ ਦਲ ਨਾਲ ਸਬੰਧਤ ਪ੍ਰਮੁੱਖ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੋਹਰਾ ਬਣਾਇਆ ਤੇ ਇਸੇ ਦਰਮਿਆਨ ਹੀ ਜਦੋਂ ਰਾਧਾ ਸੁਆਮੀ ਡੇਰਾ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਦੇ ਹਨ ਤਾਂ ਉਸ ਤੋਂ ਬਾਅਦ ਇਹ ਗੱਲ ਹੋਰ ਵੀ ਤੂਲ ਫੜ ਗਈ ਜਾਂ ਕਹਿ ਦਈਏ ਕਿ ਬਹਾਨੇ ਬਣ ਗਏ ਇਸੇ ਦਰਮਿਆਨ ਹੀ ਗਿਆਨੀ ਹਰਪ੍ਰੀਤ ਸਿੰਘ ਉੱਪਰ ਉਸਦੇ ਇੱਕ ਰਿਸ਼ਤੇਦਾਰ ਵੱਲੋਂ ਕਾਫੀ ਦੋਸ਼ ਲਾਏ ਗਏ ਜਿਸ ਨੂੰ ਸੋਸ਼ਲ ਮੀਡੀਆ ਦੇ ਵਿੱਚ ਬਹੁਤ ਪ੍ਰਚਾਰਿਆ ਗਿਆ ਅਜਿਹੇ ਮਾਹੌਲ ਦੇ ਵਿੱਚ ਇੱਕ ਜਾਂਚ ਕਮੇਟੀ ਬਣਦੀ ਹੈ ਤੇ ਜਾਂਚ ਕਮੇਟੀ ਦੇ ਫੈਸਲਾ ਆਉਣ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਹੋਰੀ ਖੁਦ ਹੀ ਇਹ ਕਹਿ ਚੁੱਕੇ ਹਨ ਕਿ ਜਿਹੜਾ ਕੁਝ ਕਰਨਾ ਹੈ ਉਹ ਤਾਂ ਹੋਣਾ ਹੀ ਹੈ ਤੇ ਅਖੀਰ ਨੂੰ ਅੱਜ ਉਹੀ ਕੁਝ ਹੋਇਆ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਮੀਟਿੰਗ ਦੇ ਵਿੱਚ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਕੁਝ ਮੈਂਬਰਾਂ ਤੇ ਅਹੁਦੇਦਾਰਾਂ ਨੇ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕਰਨ ਖਤਮ ਕਰਨ ਦਾ ਵਿਰੋਧ ਵੀ ਕੀਤਾ ਪਰ ਅਖੀਰ ਨੂੰ ਬਹੁਮਤ ਨਾਲ ਇਹ ਫੈਸਲਾ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਨਾਲ ਇੱਕ ਨਵੀਂ ਧਾਰਮਿਕ ਚਰਚਾ ਸ਼ੁਰੂ ਹੋ ਜਾਵੇਗੀ ਕਿ ਜੇਕਰ ਕੋਈ ਅਕਾਲੀ ਦਲ ਦੇ ਆਗੂਆਂ ਦੇ ਵਿਰੁੱਧ ਧਾਰਮਿਕ ਤੌਰ ਉੱਤੇ ਗੱਲਬਾਤ ਕਰਦਾ ਹੈ ਤਾਂ ਉਸ ਦਾ ਹਸ਼ਰ ਗਿਆਨੀ ਹਰਪ੍ਰੀਤ ਸਿੰਘ ਵਾਲਾ ਹੀ ਹੋਵੇਗਾ। ਅਜਿਹੀਆਂ ਨਵੀਆਂ ਚਰਚਾਵਾਂ ਅਨੇਕਾਂ ਨਵੀਆਂ ਗੱਲਾਂ ਬਾਤਾਂ ਨੂੰ ਜਨਮ ਦੇਣਗੀਆਂ ਬਾਕੀ ਆਉਣ ਵਾਲਾ ਸਮਾਂ ਦੱਸੂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj