(ਸਮਾਜ ਵੀਕਲੀ) ਅੱਜ 29 ਮਾਰਚ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਰਾਮਨਗਰ ਵਿਖੇ ਅਧਿਆਪਕ ਮਾਪੇ ਮਿਲਣੀ ਮਿਲਣੀ ਮੌਕੇ ਸਕੂਲ ਦੇ ਪਹਿਲੀ ਜਮਾਤ ਤੋਂ ਲੈਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਲਾਨਾ ਨਤੀਜੇ ਐਲਾਨੇ ਗਏ। ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਆਏ ਬਲਾਕ ਐਜੂਕੇਸ਼ਨ ਆਫ਼ੀਸਰ ਸ੍ਰੀਮਤੀ ਮਨਜੀਤ ਕੌਰ ਅਤੇ ਅਵਤਾਰ ਸਿੰਘ ਨੇ ਸਰਕਾਰੀ ਸਕੂਲ ਦੀ ਵਿਸ਼ੇਸ਼ਤਾਈਆਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਣੂ ਕਰਵਾਇਆ। ਇਸੇ ਸਕੂਲ ਦੇ ਵਿਦਿਆਰਥੀ ਰਹੇ ਅਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਅਤੇ ਪੰਜਾਬੀ ਲੇਖਕ ਕੁਲਦੀਪ ਸਿੰਘ ਸਾਹਿਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਸਬੰਧੀ ਜਾਗਰੂਕ ਕੀਤਾ। ਅਧਿਆਪਕ ਹਰਪ੍ਰੀਤ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਕੀਤਾ ਗਿਆ ਅਖੀਰ ਵਿੱਚ ਮੁੱਖ ਅਧਿਆਪਕ ਸ਼੍ਰੀ ਦਲਵਿੰਦਰ ਪਾਲ ਵੱਲੋਂ ਸਕੂਲ ਦੀਆਂ ਉਪਲੱਬਧੀਆਂ ਤੇ ਚਾਨਣਾ ਪਾਇਆ ਗਿਆ ਅਤੇ ਆਏ ਹੋਏ ਮਹਿਮਾਨਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



