ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਯਾਦਾ ਅਤੇ ਸਤਿਕਾਰ ਦੀ ਰਾਖੀ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਅਤੇ ਬੇਅਦਬੀ ਵਿਰੁੱਧ ਬਣਾਏ ਗਏ ਸਖ਼ਤ ਕਾਨੂੰਨਾਂ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵਿੱਢੀ ਗਈ ‘ਸ਼ੁਕਰਾਨਾ ਯਾਤਰਾ’ ਅੱਜ ਬਲਾਚੌਰ ਹਲਕੇ ਵਿੱਚ ਪ੍ਰਵੇਸ਼ ਕਰ ਰਹੀ ਹੈ। ਇਸ ਯਾਤਰਾ ਦੇ ਸਵਾਗਤ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਜੀ ਅੱਜ 10:00 ਵਜੇ ਬਲਾਚੌਰ ਸਥਿਤ ਬਾਬਾ ਬਲਰਾਜ ਜੀ ਮੰਦਿਰ ਨੇੜੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਦਾ ਇੱਥੇ ਪਹੁੰਚਣ ‘ਤੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਵਿਧਾਇਕਾ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿੱਚ ਅਹਿਮ ਸੋਧਾਂ ਕੀਤੀਆਂ ਹਨ। ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀ ਮਦ ਭਗਵਦ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦਾ ਮੁੱਖ ਮਕਸਦ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀਆਂ ਸ਼ਕਤੀਆਂ ਨੂੰ ਕਰਾਰਾ ਜਵਾਬ ਦੇਣਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੁਰੱਖਿਅਤ ਰੱਖਣਾ ਹੈ।ਵਿਧਾਇਕ ਸੰਤੋਸ਼ ਕਟਾਰੀਆ ਨੇ ਸਮੂਹ ਹਲਕਾ ਨਿਵਾਸੀਆਂ, ਪੰਚਾਂ-ਸਰਪੰਚਾਂ ਅਤੇ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅੱਜ ਵੱਡੀ ਗਿਣਤੀ ਵਿੱਚ ਬਾਬਾ ਬਲਰਾਜ ਜੀ ਮੰਦਿਰ ਨੇੜੇ ਪਹੁੰਚ ਕੇ ਮੁੱਖ ਮੰਤਰੀ ਜੀ ਦੇ ਵਿਚਾਰ ਸੁਣਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਗੁਰੂ ਸਾਹਿਬ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਏਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



