ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਮੀਟਿੰਗ ਕਰਕੇ ਤਿਆਰੀ ਵਿੱਢੀ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਅਤੇ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿੱਚ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਬਦਲਣ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕਰਨ ਦੀ ਤਿਆਰੀ ਅਤੇ ਬੀਜ ਬਿੱਲ ਖ਼ਿਲਾਫ਼ 16 ਜਨਵਰੀ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਅੱਗੇ ਧਰਨਾ ਮਾਰਿਆ ਜਾਵੇਗਾ। ਇਸ ਮੌਕੇ ਤੇ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਇਹ ਧਰਨਾ ਫ਼ੈਸਲਾਕੁਨ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਇਸ ਦੀ ਤਿਆਰੀ ਸੰਬੰਧੀ ਪਿੰਡਾਂ, ਸ਼ਹਿਰਾਂ, ਮੁਹੱਲਿਆਂ ਵਿੱਚ ਮੀਟਿੰਗਾਂ, ਰੈਲੀਆਂ ਕਰਕੇ ਲੋਕਾਂ ਨੂੰ ਇਸ ਧਰਨੇ ਦਾ ਹਿੱਸਾ ਬਣਨ ਲਈ ਲਾਮਬੰਦੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕੁਲਾਹੜ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਆਲ ਇੰਡੀਆ ਕਿਸਾਨ ਸਭਾ (1936) ਦੇ ਚਮਕੌਰ ਸਿੰਘ ਬਰਮੀ, ਏਟਕ ਵੱਲੋਂ ਐਮ ਐਸ ਭਾਟੀਆ, ਡੀ ਪੀ ਮੌੜ, ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਦੇ ਦੇਵਰਾਜ, ਹਰਜੀਤ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਜਸਵੰਤ ਜੀਰਖ, ਮੋਲਡਰ ਐਡ ਸਟੀਲ ਵਰਕਰਸ ਦੇ ਹਰਜਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਹੱਨਨ ਮੁੱਲਾ) ਦੇ ਤੇਜਾ ਸਿਘ ਵੜੈਚ, ਸੀਟੀਯੂ ਪੰਜਾਬ ਦੇ ਜਗਦੀਸ਼ ਚੰਦ, ਸੀਆਈਟੀਯੂ ਦੇ ਰਾਮ ਲਾਲ, ਅਮਰਨਾਥ ਕੂੰਮਕਲਾਂ, ਸੁਖਵਿੰਦਰ ਸਿੰਘ ਲੋਟੇ, ਟੀਐਸਯੂ (ਭੰਗਲ) ਦੇ ਜ਼ਮੀਰ ਹੁਸੈਨ, ਖੇਤੀਬਾੜੀ ਵਿਕਾਸ ਫਰੰਟ ਦੇ ਜਸਮਿੰਦਰ ਸਿੰਘ ਲੋਂਗੋਵਾਲ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



