
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਪਿੰਡ ਪਨਿਆਲੀ ਕਲਾਂ ਦੀਆਂ ਮੁੱਖ ਧਾਰਮਿਕ ਸ਼ਖਸ਼ੀਅਤਾਂ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕੇ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਹੋਣ ਦੇ ਨਾਤੇ ਜਿੱਥੇ ਵੀ ਹੋ ਸਕਿਆ ਮੈ ਇਲਾਕੇ ਪਰ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਦਿਨ ਰਾਤ ਇਕ ਕਰ ਦੇਵਾਂਗਾ। ਉਨ੍ਹਾਂ ਕਿਹਾ ਕੇ ਜਿਹੜੇ ਨੋਜਵਾਨ ਗੁਰਬਾਣੀ ਦੀ ਸੰਥਿਆ ਲੈਣੀ ਚਾਹੁੰਦੇ ਹਨ। ਉਸ ਨੋਜਵਾਨ ਇੱਕਤਰ ਹੋ ਕੇ ਸ਼੍ਰੋਮਣੀ ਕਮੇਟੀ ਕੋਲ ਇੱਕ ਬੇਨਤੀ ਪੱਤਰ ਭੇਜ ਸਕਦੇ ਹਨ। ਤਾਂ ਕੇ ਉਨ੍ਹਾਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਵਧੀਆ ਵਿਦਵਾਨ ਭੇਜ ਕੇ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕਰੀਏ। ਇਸ ਮੌਕੇ ਸੰਗਤਾਂ ਵਿੱਚ ਗਿਆਨੀ ਇਕਬਾਲ ਸਿੰਘ ਮਾਨ, ਗਿਆਨੀ ਭੁਪਿੰਦਰ ਸਿੰਘ ਸ਼ਿੰਦਾ ਸ੍ਰੀ ਕੀਰਤਪੁਰ ਸਾਹਿਬ, ਗਿਆਨੀ ਪ੍ਰਦੀਪ ਸਿੰਘ, ਗਿਆਨੀ ਭੁਪਿੰਦਰ ਸਿੰਘ ਸ੍ਰੀ ਕੀਰਤਪੁਰ ਸਾਹਿਬ, ਗਿਆਨੀ ਗੁਰਇਕਬਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਬਖਤਾਵਰ ਸਿੰਘ ਢਾਡੀ,ਪਾਖਰ ਸਿੰਘ ਫੋਜੀ, ਪਿਆਰਾ ਸਿੰਘ ਸਾਬਕਾ ਸਰਪੰਚ, ਬਾਬਾ ਅਵਤਾਰ ਸਿੰਘ ਸਰਪੰਚ ਪਨਿਆਲੀ ਕਲਾਂ, ਤਾਰਾ ਸਿੰਘ ਪ੍ਰਧਾਨ ਗੁਰੁਦਆਰਾ ਕਮੇਟੀ ਪਨਿਆਲੀ ਕਲਾਂ,ਗਿਆਨੀ ਅਵਤਾਰ ਸਿੰਘ ਗ੍ਰੰਥੀ, ਮਹਿੰਦਰ ਸਿੰਘ ਮਾਨ ਢਾਡੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


