ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਹੋਲਸੇਲ ਕਲੌਥ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸ: ਜਸਦੀਪ ਸਿੰਘ ਪਾਹਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਮੀਤ ਪ੍ਰਧਾਨ ਦੀਪਕ ਜੈਨ, ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ, ਜਨਰਲ ਸਕੱਤਰ ਸ: ਬਲਵੀਰ ਸਿੰਘ, ਖਜ਼ਾਨਚੀ ਰਾਜੇਸ਼ ਕੁਮਾਰ (ਵਿੱਕੀ) ਤੋਂ ਇਲਾਵਾ ਸੰਜੇ ਜੈਨ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਦੀਪਕ ਜੈਨ, ਰਵੀ ਜੈਨ, ਸ਼ਰਿਆ ਜੈਨ, ਰਾਜੀਵ ਜੈਨ, ਗਿੰਨੀ ਜੈਨ, ਸੰਜੀਵ ਜੈਨ, ਸਿਧਾਰਥ ਜੈਨ ਆਦਿ ਨੇ ਵੀ ਭਾਗ ਲਿਆ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਥੋਕ ਕੱਪੜਾ ਵਪਾਰੀਆਂ ਦੀਆਂ ਸਾਰੀਆਂ ਦੁਕਾਨਾਂ 28-29-30 ਜੂਨ ਨੂੰ ਬੰਦ ਰਹਿਣਗੀਆਂ ਅਤੇ ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਕਿ ਜੁਲਾਈ ਮਹੀਨੇ ਤੋਂ ਹਰ ਮਹੀਨੇ ਦੇ ਆਖਰੀ ਸੋਮਵਾਰ ਨੂੰ ਥੋਕ ਕੱਪੜਾ ਵਪਾਰੀਆਂ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਪ੍ਰਧਾਨ ਜੀ ਦੇ ਇਸ ਫੈਸਲੇ ਨੂੰ ਸਾਰਿਆਂ ਨੇ ਪ੍ਰਵਾਨ ਕੀਤਾ ਅਤੇ ਸਾਰਿਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਭਰੋਸਾ ਵੀ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly