ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ਤੇ ਚੱਲਣ ਦੀ ਗੱਲ ਕਰਨ ਵਾਲੇ ਆਪਣੇ ਭ੍ਰਿਸ਼ਟ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ-ਮਨਜੀਤ ਸਿੰਘ ਮੰਨਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਦੇਸ਼ ਭਰ ‘ਚ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਪ੍ਰਰਾਪਤੀਆਂ ਦਰਸਾ ਝੂਠੀਆਂ ਇਸ਼ਤਿਹਾਰਬਾਜੀਆਂ ਦੇਣ ਵਿਚ ਰੁੱਝੇ ਭਗਵੰਤ ਮਾਨ ਦੱਸਣ ਕਿ ਕਿਸਾਨਾਂ,ਮੁਲਾਜ਼ਮਾਂ,ਗਰੀਬਾਂ ਤੇ ਰੁਜ਼ਗਾਰ ਉਡੀਕ ਦੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦਾ ਕੀ ਬਣਿਆ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਭਾਜਪਾ ਕਪੂਰਥਲਾ ਦੇ ਪ੍ਰਭਾਰੀ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਭਾਜਪਾ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਿਹ ਸਥਾਨ ਵਿਖੇ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ,ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ,ਸਰਬਜੀਤ ਸਿੰਘ ਦਿਓਲ ਆਦਿ ਨੇ ਮਨਜੀਤ ਸਿੰਘ ਮੰਨਾ ਦਾ ਕਪੂਰਥਲਾ ਪਹੁੰਚਣ ਤੇ ਸਿਰਪਾਓ ਪਾਕੇ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਸੱਤ ਮਹੀਨਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ 200 ਦੇ ਕਰੀਬ ਨੌਜਵਾਨਾਂ ਦੀ ਮੌਤ,80 ਦੇ ਕਰੀਬ ਕਿਸਾਨ ਖੁਦਕੁਸ਼ੀਆਂ,ਬੇਰੁਜ਼ਗਾਰਾਂ ਤੇ ਲਾਠੀਚਾਰਜ,ਨੌਕਰੀ ਘੁਟਾਲਾ,ਸ਼ਰਾਬ ਘੁਟਾਲਾ,ਗੈਰਕਾਨੂੰਨੀ ਮਾਇਨਿੰਗ ਦਾ ਬਹੁ ਕਰੋੜੀ ਘੋਟਾਲਾ ਤੇ ਗੈਂਗਵਾਰਾਂ ਸਮੇਤ ਗੈਂਗਸਟਰਾਂ ਦਾ ਪੁਲਿਸ ਹਿਰਾਸਤ ਚੋਂ ਫਰਾਰ ਹੋਣਾ ਤੁਹਾਡੀਆਂ ਹੁਣ ਤਕ ਦੀਆਂ ਪ੍ਰਰਾਪਤੀਆਂ ‘ਚ ਸ਼ੁਮਾਰ ਹੈ।ਅਜਿਹੇ ‘ਚ ਪੈਸੇ ਦੀ ਬਰਬਾਦੀ ਕਰਕੇ ਝੂਠੀ ਇਸ਼ਤਿਹਾਰਬਾਜੀ ਕਰਨਾ ਪੰਜਾਬ ਦੇ ਆਰਥਿਕ ਹਿੱਤਾਂ ਦੇ ਵਿਰੁੱਧ ਤਾਂ ਹੈ ਹੀ ਪ੍ਰਸ਼ਾਸਨਿਕ ਸਮਝ ਤੋਂ ਹੀਣੇ ਮੁੱਖ ਮੰਤਰੀ ਦੇ ਜਾਅਲੀ ਤੇ ਝੂਠੇ ਕਿਰਦਾਰ ਦੀ ਮੂੰਹ ਬੋਲਦੀ ਤਸਵੀਰ ਵੀ ਹਨ।ਉਨ੍ਹਾਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਵਾਲ ਕੀਤਾ ਕਿ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ਤੇ ਚੱਲਣ ਦੀ ਗੱਲ ਕਰਨ ਵਾਲੇ ਆਪਣੇ ਭ੍ਰਿਸ਼ਟ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ?ਭਗਵੰਤ ਮਾਨ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਅਪਣਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਸਲਾਖਾਂ ਪਿੱਛੇ ਭੇਜਿਆ ਸੀ,ਪਰ ਹੁਣ ਉਹੀ ਸਿਹਤ ਮੰਤਰੀ ਆਪ’ ਸਰਕਾਰ ਦੀਆਂ ਸਟੇਜਾਂ ਤੇ ਨਜ਼ਰ ਆ ਰਿਹਾ ਹੈ।ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦੇ ਖਾਣ ਵਾਲੇ ਦੰਦ ਹੋਰ ਹਨ ਅਤੇ ਦਿਖਾਉਣ ਵਾਲੇ ਹੋਰ ਪਰ ਭਾਰਤੀ ਜਨਤਾ ਪਾਰਟੀ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ।ਉਨ੍ਹਾਂ ਕਿਹਾ ਕਿ ਇਹ ਦਾਅਵੇ ਪੂਰੀ ਤਰ੍ਹਾਂ ਹਾਸੋਹੀਣੇ ਹਨ।ਉਨ੍ਹਾਂ ਕਿਹਾ ਕਿ ਇਹ ਆਪ ਲਈ ਸਿਰਫ਼ ਡਾਟਾ ਕੁਲੈਕਸ਼ਨ ਸੈਂਟਰ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ 4 ਮਹੀਨਿਆਂ ਤੋਂ ਦਵਾਈਆਂ ਉਪਲਬਧ ਨਹੀਂ ਹਨ।ਮਨਜੀਤ ਸਿੰਘ ਮੰਨਾ ਨੇ ਪਠਾਨਕੋਟ ਦੇ ਹਸਪਤਾਲ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ,ਜਿੱਥੇ ਇੱਕ ਗਰਭਵਤੀ ਔਰਤ ਦੀ ਹਸਪਤਾਲ ਦੇ ਫਰਸ਼ ਤੇ ਡਿਲੀਵਰੀ ਹੋ ਗਈ।ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੈ।ਉਨ੍ਹਾਂ ਕਿਹਾ ਕਿ 7 ਮਹੀਨਿਆਂ ਵਿੱਚ ਪੰਜਾਬ ਅੰਦਰ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡੀਆਂ ਹਨ।ਇਸ ਸਮੇਂ ਦੌਰਾਨ ਗੈਂਗਸਟਰਾਂ ਦੇ ਹੋਰ ਹੌਸਲੇ ਬੁਲੰਦ ਹੋਏ ਹਨ।ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਹੀ ਪੁਲਿਸ ਵਿਭਾਗ ਦਾ ਅਤਿ ਗੁਪਤ ਦਸਤਾਵੇਜ਼ ਲੀਕ ਕੀਤਾ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਜਾਨ ਗਈ।ਇਸ ਸਮੇਂ ਦੌਰਾਨ ਹੀ ਮੋਹਾਲੀ ਵਿੱਚ ਵੱਡਾ ਹਮਲਾ ਹੋਇਆ।ਆਪ ਸਰਕਾਰ ਹੁੰਦਿਆਂ ਪੁਲਿਸ ਦੀ ਹਿਰਾਸਤ ਵਿੱਚੋਂ ਦੀਪਕ ਟੀਨੂੰ ਗੈਂਗਸਟਰ ਫਰਾਰ ਹੋ ਗਿਆ।ਗੈਂਗਸਟਰ ਆਪਣੀ ਵਟਸਐਪ ਗਰੁੱਪ ਬਣਾ ਕੇ ਨੌਜਵਾਨਾਂ ਨੂੰ ਭਰਤੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਜੰਗਲ ਰਾਜ ਵੱਲ ਧੱਕ ਰਹੀ ਹੈ।ਉਨ੍ਹਾਂ ਕਿਹਾ ਕਿ ਕਰਜ਼ੇ ਦੀ ਮਾਰ ਹੇਠ ਦੱਬੇ ਪੰਜਾਬ ਉਤੇ ਆਪ’ ਸਰਕਾਰ ਹੋਰ ਬੋਝ ਪਾ ਰਹੀ ਹੈ।ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਆਪ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ।

ਇਨ੍ਹਾਂ ਇਸ਼ਤਿਹਾਰਾਂ ਨਾਲ ਪੰਜਾਬ ਉਤੇ ਹੋਰ ਆਰਥਿਕ ਬੋਝ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ,ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਭਲੀਭਾਂਤ ਜਾਣੂ ਹਨ।ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਥੇਬੰਦ ਕਰੇਗੀ।ਉਨ੍ਹਾਂ ਕਿਹਾ ਕਿ ਭਾਜਪਾ ਲੋਕ ਮੁੱਦਿਆਂ ਉਤੇ ਜਨਤਾ ਦੀ ਕਚਹਿਰੀ ਵਿਚ ਅਤੇ ਸਦਨ ਵਿੱਚ ਵੀ ਆਪ ਸਰਕਾਰ ਨੂੰ ਘੇਰੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਸਰਕਾਰ ਨੇ ਹਾੜੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧਾ ਕਰਕੇ ਕਿਸਾਨਾਂ ਦੇ ਹਿੱਤ ਚ ਲਿਆ ਵੱਡਾ ਫੈਸਲਾ, – ਖੋਜੇਵਾਲ
Next articleਮਿੱਠੜਾ ਕਾਲਜ ਦੀ ਵਿਦਿਆਰਥਣ ਵਿਸ਼ਵ ਵਿਆਪੀ ਮਾਨ ਦਿਵਸ ਮੌਕੇ ਸਨਮਾਨਿਤ