ਮਹਿਤਪੁਰ / ਸ਼ਾਹਕੋਟ / 26 ਜਨਵਰੀ (ਸੁਖਵਿੰਦਰ ਸਿੰਘ ਖਿੰੰਡਾ ) ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਗੱਲ ਕੀਤੀ ਹੈ । ਉਹਨਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੀਆ ਮੰਦਭਾਗੀ ਘਟਨਾਵਾਂ ਹੋ ਰਹੀਆ ਹਨ ਜਿਵੇਂ ਕਿ ਹਰਮੰਦਿਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ , ਲੁਧਿਆਣਾ ਵਿੱਚ ਬੰਬ ਵਿਸਫੋਟ ਤੇ ਪਟਿਆਲਾ ਵਿੱਚ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਘਟਨਾ । ਇਹਨਾਂ ਸਭ ਘਟਨਾਵਾਂ ਨੂੰ ਲੈ ਕੇ ਸਰਕਾਰ ਕੁੱਝ ਨਹੀਂ ਕਰ ਰਹੀ । ਇਸ ਤੇ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਰਤਨ ਸਿੰਘ ਕਾਕੜ ਕਲਾਂ ਜੀ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਸਾਡੀ ਆਪਣੀ ਸੁਰੱਖਿਆ ਹੈ ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅੱਜ ਭਗਵੰਤ ਮਾਨ ਜੀ ਨੇ ਇਸ ਵਿਸ਼ੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ । ਉਨਾਂ ਨੇ ਕਿਹਾ ਕਿ ਚੋਣਾਂ ਹੋਣ ਕਾਰਨ ਅਜਿਹੇ ਹਾਦਸੇ ਕਰਵਾ ਕੇ ਸਰਕਾਰਾਂ ਪੰਜਾਬ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਹੋ ਰਹੀਆ ਹਨ ਤੇ ਪੰਜਾਬ ਵਿੱਚ ਲੁੱਟ ਖੋਹ ਦੇ ਮਾਮਲੇ ਵੀ ਵੱਧਦੇ ਜਾ ਰਹੇ ਹਨ , ਪਰ ਕਾਂਗਰਸ ਦੇ ਆਗੂ ਆਪਸ ਵਿੱਚ ਲੜੀ ਜਾ ਰਹੇ ਹਨ ਅਤੇ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ । ਪੰਜਾਬ ਵਿੱਚ ਚਾਰ ਡੀ. ਜੀ. ਪੀ ਬਦਲ ਦਿੱਤੇ , ਜਿਸ ਕਾਰਨ ਪੁਲਿਸ ਵੀ ਆਪਣਾ ਫੈਸਲਾ ਲੰਮੇ ਸਮੇਂ ਲਈ ਨਹੀਂ ਲੈ ਸਕਦੀ । ਭਗਵੰਤ ਮਾਨ ਜੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਅਸੀਂ ਪੰਜਾਬ ਪੁਲਿਸ ਨੂੰ ਆਪਣਾ ਪੂਰਾ ਸਮਰਥਨ ਦੇਵਾਂਗੇ । ਉਹਨਾਂ ਕਿਹਾ ਕਿ ਪੰਜਾਬ ਪੁਲਿਸ ਹਰ ਕੰਮ ਕਰਨ ਵਿੱਚ ਮਾਹਿਰ ਹੈ , ਤੇ ਇਹਨਾਂ ਨੂੰ ਫੀਲਡ ਵਿੱਚ ਕੰਮ ਕਰਨ ਦੇ ਮੌਕੇ ਦਿੱਤੇ ਜਾਣਗੇ । ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਵਿਸ਼ੇਸ਼ ਡਰੱਗ ਟਾਸਕ ਫੋਰਸ ਬਣਾਈ ਜਾਵੇਗੀ ।ਸਰਦਾਰ ਰਤਨ ਸਿੰਘ ਕਾਕੜ ਕਲਾਂ ਜੀ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਪੁਲਿਸ ਦਾ ਦਿਲ ਤੋਂ ਆਦਰ ਮਾਣ ਤੇ ਸਤਿਕਾਰ ਕਰਦੇ ਹਾਂ । ਅਸੀਂ ਨਵਜੋਤ ਸਿੰਘ ਸਿੱਧੂ ਦੀ ਤਰ੍ਹਾਂ ਨਹੀਂ ਹਾਂ ਕਿ ਪੁਲਿਸ ਦੇ ਬਾਰੇ ਗਲਤ ਬਿਆਨ ਦੇ ਕੇ ਉਹਨਾਂ ਦੀ ਨਿੰਦਾ ਕਰੀਏ ।ਉਹਨਾਂ ਕਿਹਾ ਕਿ ਅਸੀਂ ਨਵੇਂ ਪੰਜਾਬ ਦੀ ਸਿਰਜਨਾ ਕਰਾਂਗੇ ਤੇ ਪੰਜਾਬ ਅਤੇ ਸ਼ਾਹਕੋਟ ਦੇ ਵਿਕਾਸ ਵਿੱਚ ਪੂਰਾ ਸਹਿਯੋਗ ਦੇਵਾਂਗੇ ।
HOME ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਅਸੁਰੱਖਿਅਤ ਕਿਉਂ? ਕਾਕੜ ਕਲਾਂ