ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਵਿਖੇ ਜੰਗਲ਼ੀ ਜੀਵ ਸੁਰੱਖਿਆ ਸਪਤਾਹ ਮਨਾਇਆ ਗਿਆ।

ਲੁਧਿਆਣਾ: ਵਣ ਮੰਡਲ ਅਫ਼ਸਰ ਵਿਸਥਾਰ ਪਟਿਆਲਾ ਸ੍ਰੀਮਤੀ ਵਿੱਦਿਆ ਸਾਗਰੀ ਆਰ. ਯੂ. ਅਤੇ ਵਣ ਰੇਂਜ ਅਫ਼ਸਰ ਵਿਸਥਾਰ ਰੇਂਜ ਲੁਧਿਆਣਾ ਸ. ਸ਼ਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੰਗਲ਼ੀ ਜੀਵ ਸੁਰੱਖਿਆ ਸਪਤਾਹ ਦੌਰਾਨ ਜੰਗਲ਼ੀ ਜੀਵਾਂ ਦੀ ਮਹੱਤਤਾ ਅਤੇ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਵਿਖੇ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ ਜਿਸ ਦੌਰਾਨ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਵਿਦਿਆਰਥੀਆਂ ਨੂੰ ਸਾਡੇ ਵਾਤਾਵਰਣ ਵਿੱਚ ਜੰਗਲਾਂ ਅਤੇ ਜੰਗਲ਼ੀ ਜੀਵਾਂ ਦੇ ਮਹੱਤਵਪੂਰਨ ਰੋਲ ਬਾਰੇ ਜਾਗਰੂਕ ਕੀਤਾ ਗਿਆ।
                       ਇਸ ਮੌਕੇ ਵਿਦਿਆਰਥੀਆਂ ਦੇ ਜੰਗਲੀ ਜੀਵਾਂ ਅਤੇ ਵਾਤਾਵਰਣ ਸੰਭਾਲ ਸਬੰਧੀ ਡਰਾਇੰਗ  ਮੁਕਾਬਲੇ ਵੀ ਕਰਵਾਏ ਗਏ। ਜੇਤੂ ਬੱਚਿਆਂ ਨੂੰ ਵਣ ਵਿਭਾਗ ਵੱਲੋਂ ਟਰਾਫੀਆਂ, ਸਰਟੀਫਿਕੇਟ ਅਤੇ ਸਟੇਸ਼ਨਰੀ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਫੀਲਡ ਸਟਾਫ ਦੁਆਰਾ ਬੱਚਿਆਂ ਨੂੰ ਜਿਹੜੇ ਪੰਛੀਆਂ ਜਾਂ ਜਾਨਵਰਾਂ ਦੀ ਗਿਣਤੀ ਘਟ ਰਹੀ ਹੈ, ਉਹਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਹਨਾਂ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜੀਵਨ ਵਿੱਚ ਪੰਛੀਆਂ ਅਤੇ ਜਾਨਵਰ ਜਨੌਰਾਂ ਲਈ ਅਨਾਜ ਦਾਣਾ,ਪਾਣੀ ਆਦਿ ਦੀ ਵਿਵਸਥਾ ਕਰਨ ਲਈ ਪ੍ਰੇਰਿਤ ਕੀਤਾ। ਵੱਧ ਤੋਂ ਵੱਧ ਵੱਡੇ ਵਿਰਾਸਤੀ ਅਤੇ ਫਲਦਾਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਪੰਛੀਆਂ ਨੂੰ ਰੈਣ ਬਸੇਰਾ ਅਤੇ ਭੋਜਨ ਮਿਲ ਸਕੇ । ਇਸ ਮੌਕੇ  ਸਕੂਲ ਇੰਚਾਰਜ ਸ੍ਰੀ ਰਾਮ ਦਾਸ, ਵਣ ਬਲਾਕ ਅਫਸਰ ਸ਼ੀ੍ਮਤੀ ਪਰਨੀਤ ਕੌਰ, ਵਣ ਬੀਟ ਇੰਚਾਰਜ ਲੁਧਿਆਣਾ  ਕੁਲਦੀਪ ਸਿੰਘ, ਸ. ਗੁਰਦੀਪ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਗੁਰਪੀ੍ਤ ਕੌਰ ਅਤੇ ਹੋਰ ਸਕੂਲ ਸਟਾਫ ਹਾਜ਼ਰ ਸੀ। ਸਕੂਲ ਇੰਚਾਰਜ ਵੱਲੋਂ ਵਣ ਵਿਭਾਗ ਦੇ ਇਸ ਸਲਾਘਾਯੋਗ ਉਪਰਾਲੇ ਲਈ ਉਚੇਚਾ ਧੰਨਵਾਦ ਕੀਤਾ ਗਿਆ।
ਬਰਜਿੰਦਰ ਕੌਰ ਬਿਸਰਾਓ…
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸਰਕਾਰੀ ਸਕੂਲ ਬਣਵਾਉਣ ਲਈ ਚੱਲ ਰਹੇ ਧਰਨੇ ਵਿੱਚ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਦੇ ਆਗੂ ਪਹੁੰਚੇ 
Next articleਨਵੀਂ ਪੀੜ੍ਹੀ ਦੇ ਰੋਲ਼ ਮੌਡਲ ਗੈਂਗਸਟਰ ਹੀ ਕਿਉਂ…?