ਘਨੌਰ (ਸਮਾਜ ਵੀਕਲੀ):ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਜੱਦੀ ਪਿੰਡ ਮਰਦਾਂਪੁਰ ਵਿੱਚ ਪਿੰਡ ਦੀ ਨੌਜਵਾਨ ਸਭਾ ਵੱਲੋਂ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਣ ਮੌਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਤਿੰਨ ਖੇਤੀ ਬਿੱਲ ਸੰਸਦ ਵਿੱਚ ਪਾਸ ਕਰਨ ਸਮੇਂ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਦਾ ਵਿਰੋਧ ਨਾ ਕੀਤੇ ਜਾਣ ਕਾਰਨ ਹੀ ਇਹ ਬਿੱਲ ਕਾਨੂੰਨ ਬਣੇ। ਇਸ ਲਈ ਇਨ੍ਹਾਂ ਕਾਨੂੰਨਾਂ ਦੇ ਬਣਾਏ ਜਾਣ ਵਿੱਚ ਵਿਰੋਧੀ ਧਿਰਾਂ ਦਾ ਵੀ ਓਨਾ ਹੀ ਯੋਗਦਾਨ ਹੈ। ਚੜੂਨੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ‘ਮਿਸ਼ਨ ਪੰਜਾਬ 2022’ ਵਿੱਢਿਆ ਗਿਆ ਹੈ ਤੇ ਉਨ੍ਹਾਂ ਵੱਲੋਂ ਨਵੀਂ ਸਿਆਸੀ ਪਾਰਟੀ ਬਣਾ ਕੇ ਸਾਰੇ 117 ਹਲਕਿਆਂ ਵਿੱਚ ਇਹ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਕਿਸੇ ਵੀ ਰਵਾਇਤੀ ਪਾਰਟੀ ਨਾਲ ਸਾਂਝ ਨਹੀਂ ਰੱਖੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly