ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

ਚੰਡੀਗੜ੍ਹ (ਸਮਾਜ ਵੀਕਲੀ) :ਐੱਨਆਰਆਈ ਮਾਮਲੇ ਵਿਭਾਗ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਇਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਸਹਾਇਤਾ ਦਿਵਾਈ ਜਾਵੇਗੀ। ਧਾਲੀਵਾਲ ਨੇ ਇਸ ਬਾਰੇ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐੱਮਪੀਜ਼ ਨੂੰ ਵੀ ਚਿੱਠੀ ਲਿਖੀ ਹੈ।

ਸਾਡਾ ਸਾਰਾ ਧਿਆਨ ਦੋਸ਼ੀਆਂ ਦੀ ਪਛਾਣ ਕਰਨਾ ਹੈ ਨਾ ਕਿ ਪੀੜਤਾਂ ਨੂੰ ਸਜ਼ਾ ਦੇਣਾ। ਠੱਗੀ ਦੇ ਸ਼ਿਕਾਰ ਪੀੜਤਾਂ ਨੂੰ ਆਪਣੇ ਹਾਲਾਤ ਬਿਆਨ ਕਰਨ ਤੇ ਕੇਸ ਦੀ ਹਮਾਇਤ ’ਚ ਸਬੂਤ ਪੇਸ਼ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ।

– ਜਸਟਿਨ ਟਰੂਡੋ, ਕੈਨੇਡੀਅਨ ਪ੍ਰਧਾਨ ਮੰਤਰੀ

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫ਼ਰਜ਼ੀ ਦਾਖ਼ਲਾ ਪੱਤਰ: ਟਰੂਡੋ ਵੱਲੋਂ ਵਿਦਿਆਰਥੀਆਂ ਨੂੰ ਨਿਆਂ ਦਾ ਭਰੋੋਸਾ
Next articleAn expected status quo: Monetary Policy review June 2023