ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਕ ਗੀਤ ਪ੍ਰਤੀਯੋਗਤਾ ਦਾ ਜੇਤੂ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਐਮ ਜੀ ਐੱਨ ਪਬਲਿਕ ਸਕੂਲ ਕਪੂਰਥਲਾ ਵਿਖੇ ਸੰਪੰਨ ਹੋਈ ਸਹੋਦਿਆ ਅੰਤਰ ਸਕੂਲ ਲੋਕ ਗੀਤ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ਪਹਿਲੇ ਸਥਾਨ ‘ਤੇ ਕਬਜ਼ਾ ਕਰਨ ਵਿੱਚ ਸਫਲ ਰਿਹਾ । ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 9ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਸਾਥੀ ਰਿਤਿਕਾ ਤੇ ਬਲਦੀਪ ਸਿੰਘ ਨਾਲ ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ । ਉਨ੍ਹਾਂ ਦੱਸਿਆ ਕਿ ਲੋਕ ਗੀਤ ਪ੍ਰਤੀਯੋਗਤਾ ਵਿਚ ਸਹੋਦਿਆ ਦੇ 18 ਹੋਰ ਸਕੂਲਾਂ ਨੇ ਭਾਗ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਨੀਲਮ ਕਾਲੜਾ, ਅਨੀਤਾ ਸਹਿਗਲ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article*ਤਣਾਅ ਤੋਂ ਮੁਕਤੀ*
Next articleरेल कोच फैक्ट्री में कालका-शिमला रेलवे के लिए बने अत्याधुनिक नैरो गेज यात्री डिब्बें ट्रायल के लिए तैयार