ਝੱਲ ਲੇਈ ਵਾਲਾ ’ਚ 4 ਮੋਟਰਾਂ ਤੋਂ ਤਾਰ ਚੋਰੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪਿੰਡ ਝੱਲ ਲੇਈ ਵਾਲਾ ਵਿਖੇ ਬੀਤੀ ਰਾਤ ਚੋਰਾਂ ਨੇ ਚਾਰ ਮੋਟਰਾਂ ਤੋਂ ਤਾਰਾਂ ਚੋਰੀ ਕਰ ਲਈਆਂ। ਇਸ ਮੌਕੇ ਕਿਸਾਨ ਬਚਨ ਸਿੰਘ ਸਾਬਕਾ ਸਰਪੰਚ, ਪੰਚ ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਹਰਸਿਮਰਨਜੀਤ ਸਿੰਘ, ਤਰਸੇਮ ਸਿੰਘ ਸੇਮਾ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਨੇ ਦੱਸਿਆ ਕਿ ਬੀਤੇ ਕੱਲ ਇਲਾਕੇ ਅੰਦਰ ਜ਼ੋਰਦਾਰ ਮੀਂਹ ਪੈਣ ਕਾਰਨ ਝੋਨੇ ਦੇ ਖੇਤਾਂ ਵਿੱਚ ਪਾਣੀ ਕਾਫੀ ਮਾਤਰਾ ਵਿੱਚ ਭਰਿਆ ਹੋਇਆ ਸੀ ਅਤੇ ਬਹੁਤੇ ਕਿਸਾਨਾਂ ਨੇ ਮੋਟਰਾਂ ਬੰਦ ਕੀਤੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਉਹ ਆਪਣੀਆਂ ਮੋਟਰਾਂ ਦੇਖ ਕੇ ਆਏ ਸਨ ਤਾਂ ਸਭ ਕੁਝ ਠੀਕ-ਠਾਕ ਸੀ।

ਉਨ੍ਹਾਂ ਕਿਹਾ ਕਿ ਅੱਜ ਸਵੇਰੇ ਜਦੋਂ ਉਹ ਮੋਟਰਾਂ ਚਲਾਉਣ ਲਈ ਖੇਤ ਗਏ ਤਾਂ ਦੇਖਿਆ ਕਿ ਉਨ੍ਹਾਂ ਦੀਆਂ ਮੋਟਰਾਂ ਦੀਆਂ ਤਾਰਾਂ ਗਾਇਬ ਸਨ। ਉਨ੍ਹਾਂ ਕਿਹਾ ਕਿ ਆਸਪਾਸ ਗੱਲਬਾਤ ਕਰਨ ’ਤੇ ਪਤਾ ਲੱਗਾ ਕਿ ਚੋਰ 4 ਮੋਟਰਾਂ ਦੀਆਂ ਤਾਰਾਂ ਵੱਢ ਕੇ ਲੈ ਗਏ ਹਨ। ਉਨ੍ਹਾਂ ਕਿਹਾ ਪਿੰਡ ਵਿੱਚ ਪਹਿਲਾਂ ਵੀ ਮੋਟਰਾਂ ’ਤੇ ਚੋਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਅੰਦਰ ਸਰਗਰਮ ਚੋਰ ਗਿਰੋਹ ਨੂੰ ਕਾਬੂ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਰਾਹਤ ਦਿਵਾਈ ਜਾਵੇ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੈਟਰੋਲ ਸੈਂਕੜਾ ਟੱਪ ਗਿਆ
Next articleਲਾਟਰੀ