ਨਵੀਂ ਦਿੱਲੀ (ਸਮਾਜ ਵੀਕਲੀ):ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ’ਚ ਕੋਲੇ ਦੇ ਸੰਕਟ ਨੂੰ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਟਾਟਾ ਪਾਵਰ ਦਿੱਲੀ ਡਿਸਟਰੀਬਿਊਸ਼ਨ ਲਿਮਟਿਡ (ਟੀਪੀਡੀਡੀਐੱਲ) ਦੇ ਸੀਈਓ ਗਣੇਸ਼ ਸ੍ਰੀਨਿਵਾਸਨ ਨੇ ਕਿਹਾ ਕਿ ਦਿੱਲੀ ਨੂੰ ਬਿਜਲੀ ਸਪਲਾਈ ਕਰਨ ਵਾਲੇ ਕੋਲਾ ਆਧਾਰਿਤ ਪਾਵਰ ਸਟੇਸ਼ਨਾਂ ਵਿੱਚ ਇੱਕ-ਦੋ ਦਿਨਾਂ ਦਾ ਹੀ ਕੋਲਾ ਬਚਿਆ ਹੈ। ਉਨ੍ਹਾਂ ਕਿਹਾ ਕਿ ਨਤੀਜੇ ਵਜੋਂ ਦਿੱਲੀ ’ਚ ਲੋਡ ਸ਼ੈਡਿੰਗ ਦੀ ਸਮੱਸਿਆ ਆ ਸਕਦੀ ਹੈ। ਉਧਰ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ’ਚ ਕਿਹਾ ਹੈ ਕਿ ਅਗਸਤ ਤੋਂ ਦਿੱਲੀ ਵਿੱਚ ਬਿਜਲੀ ਦੀ ਸਮੱਸਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਐੱਨਟੀਪੀਸੀ ਦਾਦਰੀ-2, ਝੱਜਰ, ਡੀਵੀਸੀ (ਸੀਟੀਪੀਐੱਸ) ਅਤੇ ਸਿੰਗਰੌਲੀ ’ਚ ਕੋਲੇ ਦਾ ਸਿਰਫ ਇੱਕ ਦਿਨ ਦਾ ਸਟਾਕ ਬਚਿਆ ਹੈ। ਇਸ ਹਾਲਤ ਵਿੱਚ ਦਿੱਲੀ ਨੂੰ ਬਿਜਲੀ ਸਪਲਾਈ ਕਰਨ ਵਾਲੇ ਗੈਸ ਸਟੇਸ਼ਨਾਂ ’ਤੇ ਨਿਰਭਰ ਰਹਿਣਾ ਪਵੇਗਾ। ਉਨ੍ਹਾਂ ਕੋਲੇ ਦੀ ਸਮੱਸਿਆ ਫੌਰੀ ਹੱਲ ਕਰਨ ਦੀ ਮੰਗ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly