*ਸਾਬਕਾ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਜ ਅੱਪਰਾ ਵਿਖੇ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜਿਲਾ ਵਾਈਸ ਪ੍ਰਧਾਨ ਯੂਥ ਵਿੰਗ ਸ. ਜਤਿੰਦਰ ਸਿੰਘ ਕਾਲਾ ਨੇ ਕਿਹਾ ਕਿ ਆਪ ਦੇ ਸਹਿਯੋਗ ਨਾਲ ਇਲਾਕੇ ਦੇ ਪਿੰਡਾਂ ਦੇ ਛੱਪੜਾਂ ਤੇ ਕੱਚੇ ਰਸਤਿਆਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹਲ ਕਰ ਦਿੱਤਾ ਜਾਵੇਗਾ | ਇਸ ਮੌਕੇ ਸ. ਜਤਿੰਦਰ ਸਿੰਘ ਕਾਲਾ ਨੇ ਸਾਬਕਾ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਭਵਿੱਖ ਦੀ ਰਣਨੀਤੀ ‘ਤੇ ਵੀ ਵਿਚਾਰਾਂ ਕੀਤੀਆਂ | ਇਸ ਮੌਕੇ ਬੋਲਦਿਆਂ ਉਨਾਂ ਅੱਗੇ ਕਿਹਾ ਕਿ ਅੱਪਰਾ ਦੇ ਰਸਤਿਆਂ ‘ਚ ਇੰਟਰਲਾਕ ਲਗਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਉਨਾਂ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਆਉਣ ਵਾਲੇ ਗਰਮੀਆਂ ਦੇ ਮੌਸਮ ਤੇ ਉਸਤੋਂ ਹੋਣ ਵਾਲੀਆਂ ਮੌਸਮੀ ਬਿਮਾਰੀਆਂ ਨੂੰ ਦੇਖਦੇ ਹੋਏ ਪਿੰਡਾਂ ‘ਚ ਦਵਾਈ ਦਾ ਛਿੜਕਾਅ ਕਰਨ ਦੀ ਮੰਗ ਵੀ ਸੀਨੀਅਰ ਲੀਡਰਾਂ ਕੋਲ ਰੱਖੀ ਗਈ ਹੈ ਤਾਂ ਕਿ ਲੋਕ ਮੌਸਮੀ ਬਿਮਾਰੀਆਂ ਤੋਂ ਬਚੇ ਰਹਿਣ | ਉਨਾਂ ਅੱਗੇ ਕਿਹਾ ਕਿ ਯੁਵਾ ਪੀੜੀ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਨੂੰ ਹੋਰ ਉਪਰਾਲੇ ਕਰਨੇ ਚਾਹੀਦੇ ਹਨ ਤੇ ਜਾਗਰੂਕਤਾ ਕੈਂਪ ਲਗਾਉਣਗੇ ਚਾਹੀਦੇ ਹਨ | ਇਸ ਦੇ ਨਾਲ ਹੀ ਸਿਵਲ ਹਸਪਤਾਲ ਅੱਪਰਾ ਵਿਖੇ ਮਿਲਣ ਵਾਲੀਆਂ ਦਵਾਈਆਂ ਦੇ ਪ੍ਰਬੰਧ ਨੂੰ ਹੋਰ ਵਧੀਆ ਬਣਾਉਣਾ ਚਾਹੀਦਾ ਹੈ ਤੇ ਐਂਮਰਜੈਸੀ ਦੇ ਸਮੇਂ ਡਾਕਟਰਾਂ ਦੀ ਉਪਲੱਬਧਾ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj