ਬਾਦਲ ਤੋਂ ‘ਫਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ: ਦਾਦੂਵਾਲ

ਅੰਮ੍ਰਿਤਸਰ (ਸਮਾਜ ਵੀਕਲੀ):  ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਅੱਜ ਹਰਿਆਣਾ ਵਿੱਚ ਬਣੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਹੋਇਆ ‘ਫਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਿੱਖ ਕੌਮ ਅਤੇ ਪੰਥ ਨੇ ਬਾਦਲਾਂ ਨੂੰ ਨਕਾਰ ਦਿੱਤਾ ਹੈ ਤੇ ਨਕਾਰਿਆ ਹੋਇਆ ਵਿਅਕਤੀ ਕੌਮ ਦਾ ਫ਼ਖਰ ਨਹੀਂ ਹੋ ਸਕਦਾ। ਉਹ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ।

ਮੁਤਵਾਜੀ ਜਥੇਦਾਰ ਰਹੇ ਸ੍ਰੀ ਦਾਦੂਵਾਲ 2020 ਤੋਂ ਹਰਿਆਣਾ ਦੀ ਆਪੇ ਬਣੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ। ਇਸ ਕਮੇਟੀ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਅੱਜ ਇਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਹਰਿਆਣਾ ਦੇ ਸਿੱਖਾਂ ਨੂੰ ਵੀ ਗੁਰਦੁਆਰਿਆਂ ਦੀ ਸੰਭਾਲ ਦੀ ਸੇਵਾ ਮਿਲਣੀ ਚਾਹੀਦੀ ਹੈ ਤੇ ਹਰਿਆਣਾ ਵਿੱਚ ਵੀ ਵੱਖਰੀ ਗੁਰਦੁਆਰਾ ਕਮੇਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਨ ਤੋਂ ਰੋਕਿਆ ਜਾ ਰਿਹਾ ਹੈ ਤੇ ਇਸ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੱਖਾਂ ਰੁਪਏ ਵਕੀਲਾਂ ਨੂੰ ਦਿੱਤੇ ਜਾ ਰਹੇ ਹਨ, ਜੋ ਗੁਰੂ ਦੀ ਗੋਲਕ ਦੀ ਦੁਰਵਰਤੋਂ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਇਹ ਕੇਸ ਵਾਪਸ ਲਵੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ
Next articleਮਹਿੰਗਾਈ