ਯੂਨੀਵਰਸਿਟੀ ਕਾਲਜ ਵਿਖੇ ‘ਮਹਿਲਾ ਦਿਵਸ’ ਮਨਾਇਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੁਤੂਢੀਗਾ ਵਿਖੇ ‘ਮਹਿਲਾ ਦਿਵਸ’ ਮੌਕੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਗੀਤ, ਕਵਿਤਾ, ਭਾਸ਼ਣ, ਅਤੇ ਡਾਂਸ ਆਦਿ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਸਾਰ ਦੀਆਂ ਮਹਾਨ ਮਹਿਲਾਵਾਂ ਨੂੰ ਯਾਦ ਕਰਕੇ ਅਤੇ ਨਮਨ ਕਰਕੇ ਕੀਤਾ ਗਿਆ। ਕਾਲਜ ਦੇ ਬੀ.ਸੀ.ਏ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਇਕ ਸਕਿਟ ਦੇ ਰੂਪ ਵਿਚ ਔਰਤਾਂ ਦੀ ਸਥਿਤੀ ਨੂੰ ਬਿਆਨਿਆ ਗਿਆ ਅਤੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ। ਬੀ ਏ ਵਿਭਾਗ ਦੀਆਂ ਵਿਦਿਆਰਥਣਾਂ ਨੇ ਕਵਿਤਾ, ਗੀਤ, ਭਾਸ਼ਣ ਦੁਆਰਾ ਆਪਣੇ ਵਿਚਾਰਾਂ ਨੂੰ ਪੇਸ਼ ਕੀਤਾ ਅਤੇ ਬੀ.ਕਾਮ ਵਿਭਾਗ ਦੀਆਂ ਵਿਦਿਆਰਥਣਾਂ ਨੇ ਖੂਬਸੂਰਤ ਡਾਂਸ ਦੀ ਪੇਸ਼ਕਾਰੀ ਕੀਤੀ।

ਮੰਚ ਸੰਚਾਲਨ ਦੀ ਭੂਮਿਕਾ ਬੀ ਕਾਮ ਭਾਗ ਤੀਜਾ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਤੇ ਗਜਲਪਰੀਤ ਕੌਰ ਨੇ ਨਿਭਾਈ। ਇਸ ਮੌਕੇ ਕਾਲਜ ਦੇ ਓ.ਐਸ.ਡੀ ਡਾ. ਦਲਜੀਤ ਸਿੰਘ ਖਹਿਰਾ ਨੇ ਮਹਿਲਾ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਰੀਆਂ ਵਿਦਿਆਰਥਣਾਂ ਨੂੰ ਇਸ ਮੌਕੇ ਸੰਸਾਰ ਦੀਆਂ ਮਹਾਨ ਔਰਤਾਂ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸਮਾਜ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦਾ ਹਰ ‌ਖੇਤਰ ‘ਚ ਸਮਾਜ ਲਈ ਆਪਣਾ ਇਕ ਬਹੁਮੁੱਲਾ ਯੋਗਦਾਨ ਵੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੁਆਰਾ ਸਾਰਿਆਂ ਨੂੰ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleअखिल रेल हिंदी नाट्योत्सव के दूसरे दिन आर सी एफ में नाटकों का सफल मंचन
Next articleDalai Lama greets new President of Czech Republic