HOME *ਇਸਤਰੀ ਸਤਿਸੰਗ ਸਭਾਵਾਂ ਵੱਲੋਂ ਪੂਰੇ ਉਤਸਾਹ ਨਾਲ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ...

*ਇਸਤਰੀ ਸਤਿਸੰਗ ਸਭਾਵਾਂ ਵੱਲੋਂ ਪੂਰੇ ਉਤਸਾਹ ਨਾਲ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਭਾਗ ਲੈਣ ਦਾ ਐਲਾਨ*

1

 *ਸ਼ਹੀਦੀ ਸ਼ਤਾਬਦੀ ਦੇ ਸੁਨੇਹੇ ਨੂੰ ਬੱਚਿਆਂ ਤੱਕ ਪਹੁੰਚਾਣ ਲਈ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਆਪਣੀ ਮੋਹਰੀ ਭੂਮਿਕਾ ਨਿਭਾਉਣ‌- ਗਿਆਨੀ ਫ਼ਤਿਹ ਸਿੰਘ* 

ਲੁਧਿਆਣਾ   (ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.) 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਲੁਧਿਆਣਾ ਵੱਲੋਂ ਨੌਂਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਕੀਤੇ ਜਾਣ ਵਾਲੇ ਸਮੂਹ ਸਮਾਗਮਾਂ ਅੰਦਰ ਲੁਧਿਆਣੇ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ, ਕੀਰਤਨ ਤੇ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਪੂਰੇ ਉਤਸ਼ਾਹ ਨਾਲ ਭਾਗ ਲੈਣਗੀਆਂ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਸਤਿਸੰਗ ਸਭਾ ਦੀ ਪ੍ਰਮੁੱਖ ਬੀਬੀ ਕਰਤਾਰ ਕੌਰ (ਝਾਂਈ ਜੀ), ਬੀਬੀ ਰਵਿੰਦਰ ਕੌਰ ਸਰਾਭਾ ਨਗਰ, ਬੀਬੀ ਦਲਜੀਤ ਕੌਰ ਤੇ ਬੀਬੀ ਚਰਨਜੀਤ ਕੌਰ ਬੱਬੂ ਭੈਣ ਜੀ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਵੱਲੋਂ ਲੁਧਿਆਣਾ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਪ੍ਰਮੁੱਖ ਬੀਬੀਆਂ ਦੀ ਸੱਦੀ ਗਈ ਵਿਸੇਸ਼ ਇਕੱਤਰਤਾ ਉਪਰੰਤ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਹੋਇਆਂ ਕੀਤਾ । ਉਨ੍ਹਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਪੂਰੀ ਇੱਕਜੁੱਟਤਾ ਤੇ ਵੱਡੇ ਪੱਧਰ ਤੇ ਮਨਾਉਣ ਲਈ ਯੂਨਾਈਟਿਡ ਸਿੱਖਜ਼ ਦੀ ਟੀਮ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਮੁੱਚੀਆਂ ਸੰਗਤਾਂ ਲਈ ਪ੍ਰੇਰਣਾ ਸਰੋਤ ਹਨ ।ਇਸ ਦੌਰਾਨ ਇਕੱਤਰਤਾ ਵਿੱਚ ਆਪਣੇ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਗਿਆਨੀ ਫ਼ਤਿਹ ਸਿੰਘ ਕੋਆਰਡੀਨੇਟਰ 350 ਸਾਲਾਂ ਸ਼ਤਾਬਦੀ ਕਮੇਟੀ ਲੁਧਿਆਣਾ, ਸ੍ਰ: ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਈਟਿਡ ਸਿੱਖਜ਼, ਸਤਨਾਮ ਸਿੰਘ ਸਲ੍ਹੋਪੁਰੀ, ਡਾ: ਪੁਸ਼ਪਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਨੇ ਸਾਂਝੇ ਰੂਪ ਵਿੱਚ ਕਿਹਾ ਕਿ  ਸ਼ਹੀਦੀ ਸ਼ਤਾਬਦੀ ਦੀ ਅਸਲ ਮਹੱਤਤਾ ਤੇ ਸੁਨੇਹੇ ਨੂੰ ਘਰ-ਘਰ ਪਹੁੰਚਾਣ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ, ਸਿੱਖਿਆਵਾ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਆਪਣੀ ਮੋਹਰੀ ਭੂਮਿਕਾ ਨਿਭਾਉਣ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਸਿੱਧ ਹੋਵੇਗੀ । ਇਸ ਮੌਕੇ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਰਸਮੀ ਤੌਰ ਤੇ ਐਲਾਨ ਕੀਤਾ ਕਿ 350 ਸਾਲਾਂ ਸ਼ਤਾਬਦੀ ਕਮੇਟੀ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਸਮੂਹ ਸਮਾਗਮਾਂ ਅੰਦਰ ਜਿੱਥੇ ਬੀਬੀਆਂ ਆਪਣੀ ਭਰਵੀ ਸ਼ਮੂਲੀਅਤ ਕਰਨਗੀਆਂ ਉੱਥੇ ਨਾਲ ਹੀ ਪ੍ਰਚਾਰ ਮੁਹਿੰਮ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਿੱਚ ਆਪਣਾ ਨਿੱਘਾ ਸਹਿਯੋਗ ਦੇਣਗੀਆਂ ਅਤੇ ਇਸੇ ਲੜ੍ਹੀ ਤਹਿਤ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਮਹਾਨ ਇਸਤਰੀ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ । ਇਸ ਦੌਰਾਨ ਉੱੰਘੇ ਸਿੱਖ ਵਿਦਵਾਨ ਤੇ ਪ੍ਰਚਾਰਕ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਨੇ ਆਪਣੀ ਸੰਸਥਾ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਕੁਰਬਾਨੀ ਭਰੇ ਇਤਿਹਾਸ ਨੂੰ ਬੱਚਿਆਂ ਤੱਕ ਪਹੁੰਚਾਣ ਲਈ ਤਿਆਰ ਕੀਤੀ ਗਈ ਸੁਚਿੱਤਰ ਤਸਵੀਰਾਂ ਵਾਲੀ ਪੁਸਤਕਾਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੂੰ ਭੇਟ ਕੀਤੀਆਂ ਤੇ ਸਹਿਜ ਪਾਠ ਕਰਨ ਦੀ ਲੜੀ ਨਾਲ ਵੱਧ ਤੋਂ ਵੱਧ ਜੁੜਨ ਦੀ ਤਾਕੀਦ ਵੀ ਕੀਤੀ । ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਸਿੰਘ ਨੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਤੇ ਸ਼ਤਾਬਦੀ ਕਮੇਟੀ ਦੇ ਕਨਵੀਨਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਨਿੱਘਾ ਧੰਨਵਾਦ ਪ੍ਰਗਟ ਕੀਤਾ ਅਤੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਵਿੱਚ ਗੁਰਦੁਆਰਾ ਸਾਹਿਬ ਵੱਲੋਂ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਇਕੱਤਰਤਾ ਦੌਰਾਨ ਸੁਰਿੰਦਰ ਸਿੰਘ ਮੱਕੜ ਤੇ ਭੁਪਿੰਦਰ ਸਿੰਘ ਮੱਕੜ ਯੂਨਾਈਟਿਡ ਸਿੱਖਜ਼, ਗੁਰਦੀਪ ਸਿੰਘ ਪ੍ਰਧਾਨ ਗੁ.ਮਾਇਆ ਨਗਰ,ਬੀਬੀ ਸਰਨਾ, ਮਨਪ੍ਰੀਤ ਕੌਰ ਬੀ.ਆਰ.ਐਸ ਨਗਰ. ਅਮਰਜੀਤ ਕੌਰ, ਬੀਬੀ ਪਰਮਿੰਦਰ ਕੌਰ, ਬਲਬੀਰ ਕੌਰ, ਬੀਬੀ ਦਵਿੰਦਰ ਕੌਰ ਆਦਿ ਵਿਸੇਸ਼ ਤੌਰ ਤੇ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੀਐਸਐਨਐਲ ਪੈਨਸ਼ਨਰਜ਼ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਮਰਪਿੱਤ ਵਿਚਾਰ ਗੋਸ਼ਟੀ
Next articleਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਲੰਗਰ ਲਗਾਇਆ ਗਿਆ