HOME ਵਰਡ ਪੁਲਿਸ ਫਾਇਰ ਗੇਮ ‘ਚ ਦੇਸ਼ ਦਾ ਨਾਮ ਰੌਸ਼ਨ ਕਰਨ ਤੇ ਰਜਨੀ...

ਵਰਡ ਪੁਲਿਸ ਫਾਇਰ ਗੇਮ ‘ਚ ਦੇਸ਼ ਦਾ ਨਾਮ ਰੌਸ਼ਨ ਕਰਨ ਤੇ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲੋਂ ਵਿਸ਼ੇਸ਼ ਸਨਮਾਨ

5
ਗੜ੍ਹਸ਼ੰਕਰ/ਹੁਸ਼ਿਆਰਪੁਰ   (ਸਮਾਜ ਵੀਕਲੀ)  (ਬਲਵੀਰ ਚੌਪੜਾ) ਵਰਡ ਪੁਲਿਸ ਫਾਇਰ ਗੇਮ ‘ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਮੁਤਾਬਕ ਰਜਨੀ ਨੇ ਅਮਰੀਕਾ ਦੇ ਬਹਰਿੰਗਮ ਵਿੱਚ ਹੋਈਆਂ ਖੇਡਾਂ ਵਿੱਚ 100 ਮੀਟਰ ਹਡਲ, 400 ਮੀਟਰ ਰੀਲੇ, 800 ਮੀਟਰ ਫਲੈਟ ਅਤੇ 100 ਮੀਟਰ ਰੀਲੇ ਵਿੱਚ ਸੋਨੇ ਦੇ ਤਗਮੇ ਜਿੱਤੇ। ਇਸਦੇ ਨਾਲ ਹੀ 400 ਮੀਟਰ ਹਡਲ ਵਿੱਚ ਚਾਂਦੀ ਅਤੇ 100 ਮੀਟਰ ਤੇ 400 ਮੀਟਰ ਫਲੈਟ ਵਿੱਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ਵਿੱਚ ਸੇਵਾ ਦੇ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਧੀ ਰਜਨੀ ਨੇ ਨਾ ਸਿਰਫ ਆਪਣੇ ਮਾਂ-ਪਿਓ ਅਤੇ ਭੈਣ-ਭਰਾ ਦਾ ਨਾਮ ਰੌਸ਼ਨ ਕੀਤਾ, ਸਗੋਂ ਪੂਰੇ ਗੜਸ਼ੰਕਰ ਹਲਕੇ ਅਤੇ ਪੰਜਾਬ ਦਾ ਵੀ ਸਿਰ ਉੱਚਾ ਕੀਤਾ। ਉਹਨਾਂ ਕਿਹਾ ਕਿ ਰਜਨੀ ਵਾਂਗ ਹੋਰ ਧੀਆਂ ਅਤੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਲਈ ਖੜੀ ਹੈ ਅਤੇ ਹਰ ਪੱਧਰ ‘ਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਰਜਨੀ ਵਾਂਗ ਜਿਹੜੇ ਬੱਚੇ ਖੇਡਾਂ ਰਾਹੀਂ ਆਪਣੀ ਕਾਬਲੀਅਤ ਦਾ ਪ੍ਰਮਾਣ ਦੇ ਰਹੇ ਹਨ, ਉਹਨਾਂ ਲਈ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ ਤਾਂ ਜੋ ਉਹ ਅੱਗੇ ਵੱਧ ਕੇ ਪੰਜਾਬ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕਰ ਸਕਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਖੁਰਾਲਗੜ ਸਾਹਿਬ ਵਿਖੇ ਕਾਰ ਸੇਵਾ ਸ਼ੁਰੂ
Next articleकावड़ियों से पंगा मत लेना