ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੰਦੋਲਾ ਖੁਰਦ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪੰਥ ਦੇ ਕਵੀਸ਼ਰ ਭਾਈ ਮਨਜੀਤ ਖਾਲਸਾ ਪਿੰਡ ਛੋਕਰਾਂ ਵਾਲਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਗੁਰਇਤਿਹਾਸ ਨਾਲ ਜੋੜਿਆ ਉਹਨਾਂ ਗੁਰੂ ਸਾਹਿਬ ਜੀ ਦੇ ਜੀਵਨ ਵਿੱਚੋਂ ਸਾਖੀਆਂ ਸੁਣਾਉਂਦੇ ਹੋਏ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਨੇ ਆਪਣੇ ਉਪਦੇਸ਼ ਕਿਰਤ ਕਰੋ,ਨਾਮ ਜਪੋ,ਵੰਡ ਛਕੋ ਦੇ ਕੇ ਵਹਿਮਾਂ ਭਰਮਾਂ ਵਿੱਚ ਗਲਤਾਨ ਲੁਕਾਈ ਨੂੰ ਸੌਖੇ ਢੰਗ ਪ੍ਰਮਾਤਮਾ ਦੀ ਪ੍ਰਾਪਤੀ ਦਾ ਮਾਰਗ ਦੱਸ ਦਿੱਤਾ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਵੀਸ਼ਰੀ ਜਥੇ ਦਾ ਸਨਮਾਨ ਕੀਤਾ ਗਿਆ । ਚਾਹ ਪਕੌੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕਾਂ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
HOME ਕਿਰਤ ਕਰੋ ਨਾਮ ਜਪੋ ਵੰਡ ਛਕੋ ਦਾ ਉਪਦੇਸ਼ ਦੇ ਕੇ ਸਰਲ ਤਰੀਕੇ...



