ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਿਰਤੀ ਕਿਸਾਨ ਯੂਨੀਅਨ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਜੇਤੂ ਰੈਲੀ ਦੀ ਤਿਆਰੀ ਲਈ ਬਲਾਕ ਗੜ੍ਹਸ਼ੰਕਰ ਦੇ ਪਿੰਡ ਚਾਹਲ ਪੁਰ ਅਤੇ ਮੋਇਲਾ ਵਾਹਿਦਪੁਰ ਵਿਖੇ ਕਿਸਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਸਮੂਹ ਕਿਸਾਨਾ ਨੂੰ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ ਗਿਆ। ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਅਤੇ ਜਾਣ ਬੁਝ ਕੇ ਪੰਜਾਬ ਵਿੱਚ ਡੀ ਏ ਪੀ ਅਤੇ ਯੂਰੀਆ ਖਾਦ ਦੀ ਕਿੱਲਤ ਪੈਂਦਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਖਾਦ ਨਾਲ ਹੋਰ ਫਾਲਤੂ ਸਮਾਨ ਜ਼ਬਰਦਸਤੀ ਕਿਸਾਨਾ ਨੂੰ ਦਿਤੇ ਜਾ ਰਹੇ ਹਨ। ਹੜ੍ਹ ਪੀੜ੍ਹਤਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਦੂਸਰੇ ਪਾਸੇ ਕੇਂਦਰ ਸਰਕਾਰ ਅਮਰੀਕਾ ਤੋਂ ਆਉਣ ਵਾਲੀ ਕਪਾਹ ਨੂੰ ਟੈਕਸ ਮੁਕਤ ਕਰਨ ਜਾ ਰਹੀ ਹੈ। ਜਿਸ ਨਾਲ ਨਰਮਾ ਪੱਟੀ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵਾਂਗਾ। ਓਹਨਾਂ ਸਮੂਹ ਕਿਸਾਨਾ ਨੂੰ ਸਰਕਾਰਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕ ਮੁੱਠ ਹੋਣ ਦਾ ਸੱਦਾ ਦਿੱਤਾ। ਅੱਜ ਦੀਆ ਮੀਟਿੰਗਾਂ ਵਿੱਚ ਜਥੇਬੰਦੀ ਦੇ ਬਲਾਕ ਆਗੂ ਕੁਲਵੰਤ ਸਿੰਘ ਗੋਲੇਵਾਲ, ਸੁਖਵਿੰਦਰ ਸਿੰਘ ਮੋਇਲਾ ਵਾਹਿਦਪੁਰ, ਰੇਸ਼ਮ ਸਿੰਘ, ਗੁਰਨੇਕ ਸਿੰਘ, ਸਤਨਾਮ ਸਿੰਘ ਚਾਹਲ ਪੁਰ ਅਤੇ ਗੁਰਦੀਪ ਸਿੰਘ ਆਦਿ ਕਿਸਾਨ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



