HOME ਨੌਕਰੀ ਕਰਦੇ ਅਧਿਆਪਕਾਂ ਉਪਰ ਟੈੱਟ ਦੀ ਸ਼ਰਤ ਲਾਗੂ ਕਰਨ ਦੇ...

ਨੌਕਰੀ ਕਰਦੇ ਅਧਿਆਪਕਾਂ ਉਪਰ ਟੈੱਟ ਦੀ ਸ਼ਰਤ ਲਾਗੂ ਕਰਨ ਦੇ ਵਿਰੋਧ ਵਿੱਚ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

2

ਰੋਸ ਪ੍ਰਦਰਸ਼ਨ ਦੌਰਾਨ ਸਿੱਖਿਆ ਵਿਭਾਗ ਵੱਲੋਂ   ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ

 ਕਪੂਰਥਲਾ,  (ਸਮਾਜ ਵੀਕਲੀ)   (ਕੌੜਾ)- ਸੂਬੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਨੂੰ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀ ਹਾਸਲ ਕਰਨ ਲਈ  ਟੈੱਟ( ਟੀਚਰ ਐਲੀਜੀਬਿਲਟੀ ਟੈਸਟ) ਪਾਸ ਕਰਨ  ਦੀ ਸ਼ਰਤ ਥੋਪਣ ਦੇ ਖਿਲਾਫ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ । ਇਸੇ ਕੜੀ ਤਹਿਤ ਜਿਲ੍ਹਾ ਕਪੂਰਥਲਾ ਵਿਖੇ ਵੀ ਜਿਲ੍ਹੇ ਦੀਆ ਸਮੂਹ ਲੜਾਕੂ ਜਥੇਬੰਦੀਆਂ  ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ  ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸਦੀ ਅਗਵਾਈ ਗੋਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਮੀਤ,ਪ੍ਰਧਾਨ ਰਛਪਾਲ ਸਿੰਘ ਵੜੈਚ, ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਬੱਧਣ, ਅਧਿਆਪਕ ਦਲ ਦੇ ਪ੍ਰਧਾਨ ਸੁਖਦਿਆਲ ਝੰਡ,ਮਾਸਟਰ ਕੇਡਰ ਯੂਨੀਅਨ ਦੇ ਨਰੇਸ਼ ਕੋਹਲੀ,ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਤਜਿੰਦਰ ਸਿੰਘ ਅਲੌਦੀਪੁਰ, ਡੀ.ਟੀ.ਐਫ ਦੇ ਜਿਲ੍ਹਾ ਪਧਾਨ ਚਰਨਜੀਤ ਸਿੰਘ,ਬੀ.ਐਡ. ਫਰੰਟ ਦੇ ਪ੍ਰਧਾਨ ਸਰਤਾਜ ਸਿੰਘ ਚੀਮਾ,ਮਾਸਟਰ ਕਾਡਰ ਤੋੰ ਨਰੇਸ਼ ਕੋਹਲੀ ਨੇ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕੀਤਾ ਕਿ 20-25 ਸਾਲ ਸੇਵਾ ਨਿਭਾ ਚੁੱਕੇ ਅਧਿਆਪਕਾਂ ਉਪਰ ਟੈੱਟ ਪਾਸ ਕਰਨ ਦੀ ਸ਼ਰਤ ਥੋਪਣਾ ਗੈਰ ਵਿਗਿਆਨਿਕ ਅਤੇ ਤਰਕਹੀਣ ਹੈ। ਕਿਉਂਕਿ  ਅਧਿਆਪਕ  ਉਸ ਸਮੇਂ ਭਰਤੀ  ਦੀਆਂ   ਸੇਵਾ ਸ਼ਰਤਾਂ ਅਤੇ ਨਿਯਮਾਂ ਅਨੁਸਾਰ  ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਸਨ। ਏਨੇ ਸਮੇਂ ਬਾਦ ਨਵੇਂ ਨਿਯਮ ਲਾਉਣਾ ਕੁਦਰਤੀ ਨਿਆਂ ਪ੍ਰਣਾਲੀ ਦੇ ਵਿਰੁੱਧ ਹੈ।  ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਸੁਪਰੀਮ ਕੋਰਟ ਦੇ  ਫੈਸਲੇ ਦਾ ਹਵਾਲਾ ਦੇ ਕੇ  ਇਹ ਟੈਸਟ ਥੋਪਣ ਨੂੰ ਦੋਨੋ ਸਰਕਾਰਾਂ ਕਾਹਲੀਆਂ  ਹਨ। ਜਦ ਕਿ ਸੁਪਰੀਮ ਕੋਰਟ ਦੇ   ਜੋ ਫੈਸਲੇ ਲੋਕ ਹਿੱਤਾਂ ਵਿੱਚ ਹੋਏ ਹਨ ਉਹਨਾਂ ਨੂੰ ਲਾਗੂ ਕਰਨ ਵਿੱਚ ਸਰਕਾਰਾਂ ਡੰਗ ਟਪਾਊ ਨੀਤੀ ਵਰਤਦੀਆਂ ਹਨ। ਆਗੂਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਸਬੰਧੀ ਸੰਸਦ ਵਿੱਚ ਕਨੂੰਨ ਪਾਸ ਕਰੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਸਬੰਧੀ ਕਾਹਲੀ ਨਾ ਕਰਕੇ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇ, ਨਹੀਂ ਤਾਂ 22 ਫਰਵਰੀ ਨੂੰ ਪੰਜਾਬ ਭਰ ਦੇ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ,ਤੇ  ਮਹਾਂ ਰੈਲੀ ਕਰਨਗੇ ਅਤੇ ਆਉਣ ਵਾਲੇ ਦਿਨਾਂ  ਵਿੱਚ ਹੋਰ ਤਿੱਖੇ ਪ੍ਰੋਗਰਾਮ ਕੀਤੇ ਜਾਣਗੇ। ਇਸ ਮੌਕੇ ‘ਤੇ    ਸਿੱਖਿਆ ਵਿਭਾਗ ਵੱਲੋਂ 7 ਫਰਵਰੀ 2026 ਨੂੰ  ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ। ਜਿਸ ਵਿੱਚ  ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀ.ਈ.ਟੀ. ਪਾਸ ਦੀ ਸ਼ਰਤ ਲਗਾ ਦਿੱਤੀ ਗਈ ਹੈ ਅਤੇ 14 ਸਤੰਬਰ 2017 ਨੂੰ ਜਾਰੀ ਕੀਤਾ ਪੱਤਰ ਜਿਸ ਵਿੱਚ ਟੀ ਈ ਟੀ ਤੋਂ ਛੋਟ ਨੂੰ ਰੱਦ ਕਰ ਕੀਤਾ ਗਿਆ  ਹੈ । ਇਸ ਮੌਕੇ ਤੇ ਸੁਖਦੇਵ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ ਸ਼ਿਕਾਰਪੁਰ, ਵਸਨਦੀਪ ਸਿੰਘ ਜੱਜ, ਮਨਜਿੰਦਰ ਸਿੰਘ ਧੰਜੂ,ਅਮਰੀਕ ਸਿੰਘ ਰੰਧਾਵਾ, ਡਾ ਧਿਆਨ ਸਿੰਘ ਭਗਤ, ਹਰਪ੍ਰੀਤਪਾਲ ਸਿੰਘ,ਜੈਮਲ ਸਿੰਘ,ਤੇਜਿੰਦਰ ਸਿੰਘ,  ਅਵਤਾਰ ਸਿੰਘ, ਮਲਕੀਤ ਸਿੰਘ, ਸੁਖਪਾਲ ਸਿੰਘ  ਜੋਤੀ ਮਹਿੰਦਰੂ,ਸੁਖਦੇਵ ਸਿੰਘ ਬੂਲਪੁਰ,ਲੈਕਚਰਾਰ ਇੰਦਰਜੀਤ ਸਿੰਘ, ਜੰਗਬਹਾਦਰ ਸਿੰਘ, ,ਰੇਸ਼ਮ ਸਿੰਘ, ਜਗਜੀਤ ਸਿੰਘ ਪਿਥੋਰਾਹਲ,.ਯਾਦਵਿੰਦਰ ਸਿੰਘ, ਦੀਪਕ ਕੁਮਾਰ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ,  ਯੋਗੇਸ਼  ਸੌਰੀ, ਜਗਮੋਹਨ ਸਿੰਘ ਸੁਖਦੀਪ ਸਿੰਘ, ਨਵਨੀਤ ਕੌਰ ਜੰਮੂ, ਰਾਜਵਿੰਦਰ ਕੌਰ, ਪ੍ਰਭਜੋਤ ਕੌਰ,ਸਮੇਤ ਵੱਡੀ ਗਿਣਤੀ ਵਿੱਚ ਇਸਤਰੀ  ਅਧਿਆਪਕਾਵਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਸ੍ਰ: ਜਵਾਲਾ ਸਿੰਘ ਯਾਦਗਾਰੀ ਸਾਲਾਨਾ ਖੇਡ ਮੇਲੇ ਦਾ ਕੀਤਾ ਗਿਆ ਆਯੋਜਨ
Next articleਬੰਗਲਾਦੇਸ਼ ਚੋਣਾਂ ਤੋਂ ਪਹਿਲਾਂ ਇੱਕ ਹੋਰ ਹਿੰਦੂ ਨੌਜਵਾਨ ਦਾ ਕਤਲ, ਚਾਹ ਦੇ ਬਾਗ ਵਿੱਚ ਹੱਥ-ਪੈਰ ਬੰਨ੍ਹੀ ਹੋਈ ਲਾਸ਼ ਮਿਲੀ