ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ

ਕਪੂਰਥਲਾ, 4 ਜੁਲਾਈ ( ਕੌੜਾ ) -ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਇੱਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹੋਏ, ਜਦਕਿ ਅਰਵਿੰਦ ਆਰ ਰਾਜਪੂਤ ਬਤੌਰ ਮੁੱਖ ਬੁਲਾਰਾ ਸ਼ਾਮਲ ਹੋਏ । ਇਸ ਦੌਰਾਨ ਸ੍ਰੀ ਰਾਜਪੂਤ ਨੇ ਕਲਾਸਰੂਮ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਪੜਾਉਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਆਪਣੇ ਵਿਚਾਰ ਵਿਸਥਾਰ ਵਿਚਾਰ ਸਾਂਝੇ ਕੀਤੇ । ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਸਮੇਂ ਪ੍ਰਬੰਧਨ ਦੇ ਹੁਨਰਾਂ ਨੂੰ ਵਧਾਉਣ ਲਈ ਕੀਮਤੀ ਸੂਝਬੂਝ ਅਤੇ ਰਣਨੀਤੀਆਂ ਦਾ ਯੋਜਨਾਬੱਧ ਤਰੀਕੇ ਨਾਲ਼ ਪ੍ਰਯੋਗ ਕਰਨਾ ਰਿਹਾ । ਪੂਰੇ ਸੈਸ਼ਨ ਦੌਰਾਨ ਸ੍ਰੀ ਰਾਜਪੂਤ ਨੇ ਉਤਪਾਦਕਤਾ ਨੂੰ ਅਨੁਕੂਲ ਬਣਾਉਣ, ਕਾਰਜਾਂ ਨੂੰ ਤਰਜੀਹ ਦੇਣ ਅਤੇ ਸਮੇਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਵਿਹਾਰਕ ਤਕਨੀਕਾਂ ਤੇ ਪ੍ਰਭਾਵਸ਼ਾਲੀ ਅਭਿਆਸਾਂ ਨੂੰ ਵੀ ਸਾਂਝਾ ਕੀਤਾ । ਉਨ੍ਹਾਂ ਅਧਿਆਪਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਸਹਿਜਤਾ ਨਾਲ ਦਿੱਤੇ । ਇਸ ਮੌਕੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸਕੂਲ ਸੁਲਤਾਨਪੁਰ ਲੋਧੀ ਦੇ ਪ੍ਰਿੰਸੀਪਲ ਰੇਨੂੰ ਅਰੋੜਾ, ਮੈਡਮ ਨਰਿੰਦਰ ਪੱਤੜ, ਸ਼ਿੰਦਰਪਾਲ ਕੌਰ, ਨੀਲਮ ਕਾਲੜਾ, ਅਨੀਤਾ ਸਹਿਗਲ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰਾਂ ਤੋਂ ਇਲਾਵਾ ਪਹੁੰਚੀ ਟੀਮ ਵਿਚ ਕਰਮਜੀਤ ਸਿੰਘ, ਪੰਚਮਜੀਤ ਸਿੰਘ, ਪਵਨ ਕੁਮਾਰ ਅਤੇ ਸ਼ਿਵਮ ਹਾਜਰ ਸਨ ।

ਸਮਾਜਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleHumanity Ashamed
Next articleਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਦਇਆ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ