ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ) ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜੀਬੀਪੀ ਸੋਸਾਇਟੀਜ਼ ਵਿੱਚ ਵਿਸ਼ਵ ਸਾਈਕਲ ਦਿਵਸ ਮੌਕੇ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਸੀਨੀਅਰ ਨਾਗਰਿਕਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲੈਂਦਿਆਂ “ਸਿਹਤਮੰਦ ਰਹੋ, ਵਾਤਾਵਰਣ ਬਚਾਓ – ਸਾਈਕਲ ਅਪਣਾਓ” ਅਤੇ “ਸਾਈਕਲ ਚਲਾਓ, ਵਾਤਾਵਰਣ ਬਚਾਓ” ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ।ਰੈਲੀ ਸਵੇਰੇ 5:30 ਵਜੇ ਰੋਜ਼ਵੁੱਡ ਅਸਟੇਟ ਸਥਿਤ ਆਰਡਬਲਯੂਏ ਦਫ਼ਤਰ ਤੋਂ ਸ਼ੁਰੂ ਹੋਈ ਅਤੇ ਰੋਜ਼ਵੁੱਡ-2, ਈਕੋ ਗ੍ਰੀਨ-1, ਈਕੋ ਗ੍ਰੀਨ-2, ਸੁਪੀਰੀਆ, ਰੋਜ਼ ਵੈਲੀ ਰਿਵਰਸਾਈਡ, ਰਾਮ ਤਰਲਾਈ ਮੰਦਰ ਬੱਸ ਸਟੈਂਡ ਅਤੇ ਜੈਨ ਸਕੂਲ ਦੇ ਰਸਤੇ ਤੋਂ ਹੁੰਦੀ ਹੋਈ ਸਵੇਰੇ 6:15 ਵਜੇ ਮੁੜ ਰੋਜ਼ਵੁੱਡ ਅਸਟੇਟ ਵਿਖੇ ਸਮਾਪਤ ਹੋਈ। ਜੈਨ ਸਕੂਲ ਵਿੱਚ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਬੀਜੇਪੀ ਮੰਡਲ ਪ੍ਰਧਾਨ ਪਵਨ ਕੁਮਾਰ ਪੰਮਾ ਵੀ ਹਾਜ਼ਰ ਰਹੇ l ਪ੍ਰਬੰਧਕਾਂ ਨੇ ਦੱਸਿਆ ਕਿ ਇਹ ਰੈਲੀ ਫਿੱਟ ਇੰਡੀਆ ਮਿਸ਼ਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਸਮੂਹਿਕ ਯਤਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਕਰਵਾਈ ਗਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਛੋਟੀ ਉਮਰ ਤੋਂ ਹੀ ਸਿਹਤਮੰਦ ਅਤੇ ਵਾਤਾਵਰਣ-ਪੱਖੀ ਆਦਤਾਂ ਅਪਣਾ ਸਕਣ। ਰੈਲੀ ਵਿੱਚ ਸ਼ਾਮਲ ਭਾਗੀਦਾਰਾਂ ਨੇ ਕਿਹਾ ਕਿ ਸਾਈਕਲ ਚਲਾਉਣਾ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਣ ਦਾ ਸੌਖਾ ਅਤੇ ਪ੍ਰਭਾਵਸ਼ਾਲੀ ਸਾਧਨ ਹੈl
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



