ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ’ਤੇ ਹਿੰਦ ਹਸਪਤਾਲ, ਅਹਿਮਦਗੜ੍ਹ ਵਿਖੇ ਡਾ: ਸੁਨੀਤ ਕੁਮਾਰ ਹਿੰਦ ਦੀ ਅਗਵਾਈ ਅਤੇ ਨਿਗਰਾਨੀ ਹੇਠ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਖੂਨਦਾਨ ਕਰਨ ਲਈ ਜਾਗਰੂਕ ਅਤੇ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰਸਿੱਧ ਸੰਗੀਤ ਡਾਇਰੈਕਟਰ ਤੇਜਵੰਤ ਕਿੱਟੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰਾਂ ਰਾਹੀਂ ਲੋਕਾਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ: ਸੁਨੀਤ ਕੁਮਾਰ ਹਿੰਦ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਿੰਦ ਹਸਪਤਾਲ ਅਤੇ ਸੋਸ਼ਲ ਵੈਲਫ਼ੇਅਰ ਆਰਗੇਨਾਈਜੇਸ਼ਨ, ਅਹਿਮਦਗੜ੍ਹ ਵੱਲੋਂ ਸਮੇਂ-ਸਮੇਂ ’ਤੇ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਸਮਾਜਿਕ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਦੁਰਘਟਨਾਵਾਂ, ਗੰਭੀਰ ਬਿਮਾਰੀਆਂ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਬਹੁਤ ਜ਼ਰੂਰੀ ਹੁੰਦੀ ਹੈ, ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਜਿਸ ਨਾਲ ਉਹਨਾਂ ਦੇ ਵੀ ਟੈਸਟ ਸਮੇਂ ਸਿਰ ਹੁੰਦੇ ਰਹਿਣ | ਆਪਣੇ ਸੰਬੋਧਨ ਵਿੱਚ ਤੇਜਵੰਤ ਕਿੱਟੂ ਨੇ ਕਿਹਾ ਕਿ ਸੰਗੀਤ ਵਾਂਗ ਖੂਨਦਾਨ ਵੀ ਦਿਲਾਂ ਨੂੰ ਜੋੜਨ ਦਾ ਇੱਕ ਸਾਧਨ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕਿਸੇ ਲੋੜਵੰਦ ਲਈ ਖੂਨਦਾਨ ਕਰਦੇ ਹਾਂ ਤਾਂ ਅਸੀਂ ਸਿਰਫ਼ ਖੂਨ ਨਹੀਂ, ਸਗੋਂ ਕਿਸੇ ਪਰਿਵਾਰ ਨੂੰ ਨਵੀਂ ਉਮੀਦ ਅਤੇ ਖੁਸ਼ੀ ਦਿੰਦੇ ਹਾਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਸੇਵਾ ਦੇ ਇਸ ਮਹਾਨ ਕਾਰਜ ਨਾਲ ਜੁੜਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ। ਇਸ ਮੌਕੇ ਸਟੇਟ ਅਵਾਰਡੀ ਸੰਸਥਾ ਸੋਸ਼ਲ ਵੈਲਫ਼ੇਅਰ ਆਰਗਨਾਈਜੇਸ਼ਨ, ਅਹਿਮਦਗੜ੍ਹ, ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਖੂਨਦਾਨ ਵਰਗੀ ਮਹਾਨ ਸੇਵਾ ਨੂੰ ਲੋਕ ਲਹਿਰ ਬਣਾਉਣ ਦਾ ਸੰਦੇਸ਼ ਦਿੱਤਾ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



