ਮੁੱਖ ਮੰਤਰੀ ਭਗਵੰਤ ਮਾਨ ਨੇ Leaders Institute Australia ਦੇ ਕੌਮਾਂਤਰੀ ਵਫ਼ਦ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ (ਸਮਾਜ ਵੀਕਲੀ) ਗੁਰਭਿੰਦਰ ਗੁਰੀ:- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ Leaders Institute Australia ਦੇ ਪ੍ਰਧਾਨ ਪ੍ਰੋਫੈਸਰ ਬਰਨਾਰਡ ਮਾਲਿਕ ਦੀ ਅਗਵਾਈ ਹੇਠ ਆਏ ਇੱਕ ਕੌਮਾਂਤਰੀ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਇੱਕ ਵਿਸ਼ਵ ਪੱਧਰੀ ਕੌਮਾਂਤਰੀ ਯੂਨੀਵਰਸਿਟੀ ਦੀ ਸਥਾਪਨਾ ਸੰਬੰਧੀ ਮਹੱਤਵਪੂਰਨ ਅਤੇ ਸਾਰਥਕ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਖੋਲ੍ਹਣ ਅਤੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਸਤਾਵ ਹਕੀਕਤ ਬਣਦਾ ਹੈ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਆਪਣੇ ਹੀ ਰਾਜ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਐਸ.ਸੀ. ਵਿੰਗ ਸਰਦਾਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਰਹੇ। ਕੌਮਾਂਤਰੀ ਵਫ਼ਦ ਵਿੱਚ ਪੰਜ ਵਾਰ ਦੇ ਸਾਬਕਾ ਸੰਸਦ ਮੈਂਬਰ ਡਾ. ਮਾਰਕ ਰਾਬਿਨਸਨ, Favor Foundation ਦੇ ਡਾਇਰੈਕਟਰ ਪਾਸਟਰ ਕ੍ਰਿਸ ਐਟਨ, MSI Taylor Wealth Management ਦੇ ਭਾਗੀਦਾਰ ਪੀਟਰ ਓ’ਕੈਲਾਹਨ, ਇਸ ਤੋਂ ਇਲਾਵਾ ਮਨਮੋਹਨ ਸਿੰਘ ਅਤੇ ਸੁਰਜੀਤ ਸਿੰਘ ਕਲੇਵਾਲ ਵੀ ਸ਼ਾਮਲ ਸਨ। ਪੰਜਾਬ ਪਹੁੰਚਣ ‘ਤੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਚਰਚਾ ਦੌਰਾਨ ਇਹ ਵੀ ਦੱਸਿਆ ਗਿਆ ਕਿ ਪ੍ਰਸਤਾਵਿਤ ਯੂਨੀਵਰਸਿਟੀ ਵਿੱਚ ਆਈ.ਟੀ. ਦੀਆਂ ਆਧੁਨਿਕ ਤਕਨਾਲੋਜੀਆਂ, ਖੇਤੀਬਾੜੀ ਵਪਾਰ ਅਤੇ ਵਿਸ਼ਵ ਪੱਧਰੀ ਅਗਵਾਈ (ਗਲੋਬਲ ਲੀਡਰਸ਼ਿਪ) ਵਰਗੇ ਖੇਤਰਾਂ ਵਿੱਚ ਉੱਚ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਇਸ ਨਾਲ ਅਜਿਹੇ ਮਾਹਰ ਤਿਆਰ ਹੋਣਗੇ ਜੋ ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯਤਨ ਪੰਜਾਬ ਅਤੇ ਆਸਟ੍ਰੇਲੀਆ ਵਿਚਕਾਰ ਸਿੱਖਿਆ, ਖੋਜ ਅਤੇ ਵਪਾਰਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਤਰ੍ਹਾਂ ਦੀਆਂ ਸਾਂਝੀਆਂ ਪਹਿਲਾਂ ਨਾਲ ਪੰਜਾਬ ਦੇ ਨੌਜਵਾਨਾਂ ਲਈ ਨਵੀਆਂ ਰਾਹਾਂ ਖੁਲਣਗੀਆਂ ਅਤੇ ਰਾਜ ਨੂੰ ਵਿਸ਼ਵ ਪੱਧਰ ‘ਤੇ ਸਿੱਖਿਆ ਦੇ ਕੇਂਦਰ ਵਜੋਂ ਮਜ਼ਬੂਤ ਪਛਾਣ ਮਿਲੇਗੀ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



