HOME ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

1

ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ)  : ਬੀ.ਐਲ.ਐਮ. ਗਰਲਜ਼ ਕਾਲਜ ਵਿੱਚ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਦੇ ਮੌਕੇ ‘ਤੇ ਇੱਕ ਜਾਣਕਾਰੀਪ੍ਰਦ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਵਿਭਾਗ ਦੀ ਇੰਚਾਰਜ ਪ੍ਰੋ. ਪੂਜਾ ਅਰੋੜਾ, ਪ੍ਰੋ. ਆਸਥਾ,  ਪ੍ਰੋ. ਕਿਰਨ, ਪ੍ਰੋ. ਸ਼ਿਵਾਨੀ ਅਤੇ ਪ੍ਰੋ ਕੰਚਨ ਦੀ ਦੇਖ-ਰੇਖ ਹੇਠ BIS ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਸ਼੍ਰੀ ਫੋਰੈਨ ਚੰਦ (BIS ਚੰਡੀਗੜ੍ਹ) ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਉਪਭੋਗਤਾ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਦਿਆਰਥੀਆਂ ਤੋਂ ਇਸੇ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪਹਿਲਾ ਸਥਾਨ ਧਵਨੀ ਅਤੇ ਉਸਦੀ ਟੀਮ ਨੇ ਹਾਸਲ ਕੀਤਾ, ਦੂਜਾ ਸਥਾਨ ਲਵਪ੍ਰੀਤ ਅਤੇ ਉਸਦੀ ਟੀਮ ਨੂੰ ਮਿਲਿਆ, ਜਦਕਿ ਤੀਜਾ ਸਥਾਨ ਗੁਰਲੀਨ ਅਤੇ ਉਸਦੀ ਟੀਮ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਕਿਰਨ ਅਤੇ ਉਸਦੀ ਟੀਮ ਨੂੰ ਸੰਤੋਸ਼ਜਨਕ ਇਨਾਮ ਨਾਲ ਨਵਾਜਿਆ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ, ਕੰਪਿਊਟਰ ਸਾਇੰਸ ਵਿਭਾਗ ਦੇ ਸਟਾਫ ਅਤੇ ਮੁੱਖ ਵਕਤਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਆਪਣੇ ਧੰਨਵਾਦੀ ਸ਼ਬਦਾਂ ਰਾਹੀਂ ਮੁੱਖ ਵਕਤਾ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਵਿੱਚ ਕਾਲਜ ਦੇ ਸਾਰੇ ਸਟਾਫ ਮੈਂਬਰ ਵੀ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿੰਡ ਰੈਲਮਾਜਰਾ ਵਿੱਚ ਈਦ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
Next articleਮੋਰਿੰਡਾ ਵਿਖੇ ਈਦ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ