ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਕਪੂਰਥਲਾ  ( ਕੌੜਾ ) (ਸਮਾਜ ਵੀਕਲੀ) – ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂ ਢੀਂਗਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਆਪਣੀਆਂ ਕਲਾਸਾਂ ਘਰ ਅਤੇ ਆਪਣਾ ਆਲਾ ਦੁਆਲਾ ਸਾਫ ਰੱਖਣ ਦੀ ਵੀ ਸਿੱਖਿਆ ਦਿੱਤੀ ਗਈ। ਇਸ ਮੌਕੇ ਕਾਲਜ ਦੇ ਲੈਕਚਰਾਰ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਕਰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਸਮੇਂ ਵਿਚ ਲੋਕ ਧਰਤੀ ਦੀ ਸੰਭਾਲ ਕਰਦੇ ਸਨ ਤੇ ਦਰੱਖਤ ਵੀ ਲਗਾਉਂਦੇ ਸਨ।

ਪਰ ਹੁਣ ਲੋਕ ਧਰਤੀ ਉੱਪਰ ਕੂੜਾ ਕਰਕਟ ਸੁੱਟਦੇ ਹਨ ਤੇ ਦਰੱਖਤ ਕੱਟਣ ਨਾਲ ਪ੍ਰਦੂਸ਼ਣ ਵੀ ਦਿਨੋਂ ਦਿਨ ਵਧ ਰਿਹਾ ਹੈ। ਜਿਸ ਨਾਲ ਮਨੁੱਖ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਜੇਕਰ ਅਸੀਂ ਆਪਣੀਆਂ ਆਦਤਾਂ ਬਦਲ ਕੇ ਧਰਤੀ ਨੂੰ ਸਾਫ਼ ਰੱਖੀਏ ਤਾਂ ਧਰਤੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਧਰਤੀ ਦਿਵਸ ਮੌਕੇ ਕਾਲਜ ਵਿੱਚ ਵਾਤਾਵਰਣ ਨੂੰ ਬਚਾਉਣ ਸਬੰਧੀ ਅਜਿਹੀਆਂ ਸਰਗਰਮੀਆਂ ਰਾਹੀਂ ਬੱਚਨ ਵਾਤਾਵਰਨ ਦੀ ਮਹੱਤਤਾ ਬਾਰੇ ਦੱਸਣਾ ਇੱਕ ਚੰਗੀ ਕਾਰਗੁਜ਼ਾਰੀ ਹੈ। ਇਨ੍ਹਾਂ ਸਰਗਰਮੀਆਂ ਵਿੱਚ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿ ਕੋਈ ਅਜਿਹੀਆਂ ਸਰਗਰਮੀਆਂ ਉਨ੍ਹਾਂ ਦੇ ਆਪਣੇ ਯਤਨਾਂ ਸਦਕਾ ਹੀ ਸਫ਼ਲ ਹੁੰਦੀਆਂ ਹਨ। ਕਾਲਜ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾ ਅੰਬੇਡਕਰ ਦੇ ਜੀਵਨ ਅਤੇ ਮਿਸ਼ਨ ’ਤੇ ਆਧਾਰਿਤ ਐਨੀਮੇਟਿਡ ਫਿਲਮ ਜੈ ਭੀਮ ਨੂੰ ਦੇਖਣ ਪਹੁੰਚੇ ਵੱਡੀ ਗਿਣਤੀ ਵਿੱਚ ਦਰਸ਼ਕ
Next articleਸੀ, ਐਮ, ਭਗਵੰਤ ਸਿੰਘ ਮਾਨ ਨੇ ਲਿਆ ਫੈਸਲਾ ਵਾਪਸ ਜਗਾੜੂ ਰੇਹੜੀ ਬੇਰੁਜ਼ਗਾਰਾਂ ਦਾ ਨਹੀਂ ਖੁਸੇਗਾ ਰੁਜ਼ਗਾਰ