ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਜਲੰਧਰ,ਫਿਲੌਰ, ਗੋਰਾਇਆ, ਅੱਪਰਾ (ਜੱਸੀ) (ਸਮਾਜ ਵੀਕਲੀ) ਸਥਾਨਕ ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਅੱਜ 5 ਜੂਨ 2023 ਨੂੰ ਵਿਸ਼ਵ ਵਾਤਾਵਰਨ ਦਿਵਸ ਛਾਂ ਵਾਲੇ ਬੂਟੇ ਲਗਾ ਕੇ ਮਨਾਇਆ ਗਿਆ। ਜਿਸ ਵਿੱਚ ਸਕੂਲ ਸਟਾਫ ਸਕੂਲ ਕਮੇਟੀ ਅਤੇ ਵਿਦਿਆਰਥੀ ਹਾਜਰ ਸਨ |ਚੇਅਰਮੈਨ ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਕਮਲ ਕੁਮਾਰ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਸਮਾਗਮ ਦੌਰਾਨ ਬੋਲਦਿਆਂ ਉਨਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੌਦੇ ਵੀ ਲਗਾਏ ਗਏ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਫਾਫੀ
Next articleਕੁਵੇਲਾ