HOME ਵਿਸ਼ਵ ਵਾਤਾਵਰਣ ਦਿਵਸ ਮੌਕੇ ਆਸਰਾ ਫਾਊਡੇਸ਼ਨ ਅਤੇ ਅਲਾਇੰਸ ਕਲੱਬ ਨੇ ਲਗਾਏ ਫਲਦਾਂਰ...

ਵਿਸ਼ਵ ਵਾਤਾਵਰਣ ਦਿਵਸ ਮੌਕੇ ਆਸਰਾ ਫਾਊਡੇਸ਼ਨ ਅਤੇ ਅਲਾਇੰਸ ਕਲੱਬ ਨੇ ਲਗਾਏ ਫਲਦਾਂਰ ਤੇ ਛਾਂਦਾਰ ਪੌਦੇ

3

ਲੋਕ ਸੰਪਰਕ ਦਫਤਰ ਤੋਂ ਪੌਦੇ ਲਗਾਉਣ ਦੀ ਮੁਹਿੰਮ ਦਾ ਐਸ.ਡੀ.ਐਮ ਸੁਖਪਾਲ ਸਿੰਘ ਨੇ ਕੀਤਾ ਆਗਾਜ਼

ਵਾਤਾਵਰਣ ਤੇ ਪੋਣ ਪਾਂਣੀ ਦੀ ਸਾਂਭ ਸੰਭਾਲ ਲਈ ਪੌਦੇ ਲਗਾਉਣਾ, ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਬੇਹੱਦ ਜਰੂਰੀ- ਸੁਖਪਾਲ ਸਿੰਘ

 ਸ੍ਰੀ ਅਨੰਦਪੁਰ ਸਾਹਿਬ   (ਸਮਾਜ ਵੀਕਲੀ)   ( ਸੰਜੀਵ ਧਰਮਾਣੀ )  ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਵਾਤਾਵਰਨ ਨੂੰ ਸਮਰਪਿਤ ਅਤੇ ਸਮਾਜ ਸੇਵੀ ਸੰਸਥਾਵਾਂ ਆਸਰਾ ਫਾਊਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਅਤੇ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਵਧੀਕ ਜਿਲ੍ਹਾ ਲੋਕ ਸੰਪਰਕ ਦਫਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਪੀ.ਸੀ.ਐਸ ਸਮੇਤ ਇਲਾਕੇ ਦੀਆਂ ਪ੍ਰਮੁੱਖ ਉੱਘੀਆ ਸਖਸ਼ੀਅਤਾ ਸ਼ਾਮਿਲ ਹੋਈਆਂ। ਵਿਸ਼ਵ ਵਾਤਾਵਰਣ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਦਫਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਪੀ.ਸੀ.ਐਸ ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਫਲਦਾਰ ਤੇ ਫੁੱਲਦਾਰ ਪੌਦੇ ਲਗਾ ਕੇ ਕੀਤਾ। ਉਨ੍ਹਾਂ ਨੇ ਵਾਤਾਵਰਣ ਅਤੇ ਪੋਣ ਪਾਂਣੀ ਦੀ ਸੰਭਾਲ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਅਜੋਕ ਸਮੇਂ ਵਿੱਚ ਜਿੱਥੇ ਪੌਦੇ ਲਗਾਉਣੇ ਜਰੂਰੀ ਹਨ, ਉਥੇ ਸਿੰਗਲ ਯੂਜ਼਼ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਲਈ ਵੀ ਕੰਮ ਕਰਨ ਦੀ ਜਰੂਰਤ ਹੈ। ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਣ ਦੀ ਸੰਭਾਲ ਸਾਡੇ ਲਈ ਸਭ ਤੋਂ ਵੱਡੀ ਜ਼ਿੰਮੇਵਾਰੀ ਬਣ ਚੁੱਕੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ਹੈ, ਉਥੇ ਹੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਸਾਡੇ ਵਾਤਾਵਰਣ, ਜਲ ਸਰੋਤਾਂ ਅਤੇ ਮਨੁੱਖੀ ਸਿਹਤ ਲਈ ਖਤਰਾ ਬਣ ਰਿਹਾ ਹੈ, ਜਿਸ ਨੂੰ ਘਟਾਉਣ ਲਈ ਸਾਂਝੀ ਕੋਸ਼ਿਸ਼ਾਂ ਦੀ ਲੋੜ ਹੈ। ਇਸ ਮੌਕੇ ਆਸਰਾ ਫਾਊਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਨਾ ਸਿਰਫ ਪੌਦੇ ਲਗਾਏ ਜਾ ਰਹੇ ਹਨ, ਸਗੋਂ ਲੋਕਾਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੀਆਂ ਹੋਰ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਾਰਜ ਨਾਲ ਜੋੜਿਆ ਜਾ ਸਕੇ। ਅਲਾਇੰਸ ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰੇਰਣਾ ਸਦਕਾ ਗੁਰੂ ਨਗਰੀ ਵਿੱਚ ਹਜ਼ਾਰਾਂ ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਇੱਕ ਦਿਨ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਇਸ ਨੂੰ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਏ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏ। ਇਸ ਸਮਾਗਮ ਦੌਰਾਨ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ, ਜੋ ਨਾ ਸਿਰਫ ਵਾਤਾਵਰਣ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਣਗੇ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ ਅਤੇ ਸਿਹਤਮੰਦ ਵਾਤਾਵਰਣ ਵੀ ਯਕੀਨੀ ਬਣਾਉਣਗੇ। ਸਮਾਗਮ ਵਿੱਚ ਮੌਜੂਦ ਸਾਰੇ ਸਹਿਭਾਗੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਆਸਰਾ ਫਾਊਂਡੇਸ਼ਨ ਅਤੇ ਅਲਾਇੰਸ ਕਲੱਬ ਵਲੋਂ ਐਸ ਡੀ ਐਮ ਸੁਖਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਸਦੀਪ ਸਿੰਘ ਧਾਲੀਵਾਲ ਪ੍ਰਧਾਨ ਆਸਰਾ ਫਾਊਡੇਸ਼ਨ, ਦਵਿੰਦਰਪਾਲ ਸਿੰਘ ਪ੍ਰਧਾਨ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਅਰਸ਼ਵਰਿੰਦਰ ਕੌਰ ਕੋਂਸਲਰ, ਦੀਪਕ ਆਂਗਰਾ ਕੋਂਸਲਰ, ਜਤਿਨ ਕੋਸ਼ਲ ਕੌਂਸਲਰ, ਆਤਮਾ ਸਿੰਘ ਘੱਟੀਵਾਲ, ਗੁਰਪ੍ਰੀਤਮ ਸਿੰਘ, ਮਹਿੰਦਰਮੋਹਨ ਸਿੰਘ, ਡਾ.ਭਰਤ ਜਸਵਾਲ, ਸੁਖਜੀਤ ਸਿੰਘ ਕੈਂਥ, ਸਤਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਮਾਸਟਰ ਸੰਜੀਵ ਧਰਮਾਣੀ, ਧੀਰਜ ਘਈ, ਦੁਰੋਹਿਨ ਘਈ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜੂਨ ਘੱਲੂਘਾਰਾ ਦਿਵਸ: ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ‘ਤੇ ਰੱਖੀ ਜਾ ਰਹੀ ਹੈ ਪੈਨੀ ਅੱਖ: ਐਸ.ਐਚ.ਓ. ਅਭਿਸ਼ੇਕ ਸ਼ਰਮਾ
Next article23 ਸਾਲ ਪੁਰਾਣੇ ਬਲਾਤਕਾਰ ਮਾਮਲੇ ਵਿਚ ਅਸਲ ਦੋਸ਼ੀ ਨੂੰ ਸਜ਼ਾ, ਬੇਕਸੂਰ ਵਿਅਕਤੀ ਨੇ ਕੱਟੇ ਸਨ 17 ਸਾਲ ਜੇਲ੍ਹ ਵਿਚ