ਕਪੂਰਥਲਾ (ਸਮਾਜ ਵੀਕਲੀ) ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਦੀ ਅਗਵਾਈ ਵਿੱਚ ਵਾਤਾਵਰਣ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਅਤੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਰੁਖਾਂ ਦੀ ਧੜਾਧੜ ਹੋ ਰਹੀ ਕਟਾਈ ਚਿੰਤਾ ਦਾ ਵਿਸ਼ਾ ਹੈ, ਜੇ ਇਸ ਨੂੰ ਨਾ ਰੋਕਿਆ ਗਿਆ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਨਹੀਂ ਮਿਲ ਸਕੇਗਾ । ਉਨਾਂ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਸ-ਪਾਸ ਅਤੇ ਖਾਲੀ ਸਥਾਨਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਅਤੇ ਤਾਜ਼ਾ ਵਾਤਾਵਰਣ ਮਿਲ ਸਕੇ । ਇਸ ਦੌਰਾਨ ਬੀਬੀ ਗੁਰਪ੍ਰੀਤ ਕੌਰ, ਇੰਜੀਨੀਅਰ ਸਵਰਨ ਸਿੰਘ, ਇੰਜੀਨੀਅਰ ਹਰਨਿਆਮਤ ਕੌਰ, ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਸਟਾਫ਼ ਮੈਂਬਰਾਂ ਅਤੇ ਐਨ ਸੀ ਸੀ ਵਲੰਟੀਅਰ ਨੇ ਸਕੂਲ ਦੇ ਵਿਹੜੇ ਵਿਚ ਛਾਂਦਾਰ ਅਤੇ ਫ਼ਲਦਾਰ ਪੌਦੇ ਲਗਾਏ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly