HOME ਸਿਹਤ ਵਿਭਾਗ ਵਲੋਂ “ਵਿਸ਼ਵ ਮਲੇਰੀਆ ਦਿਵਸ” ਮੌਕੇ ਜਾਗਰੂਕਤਾ ਸੈਮੀਨਾਰ

ਸਿਹਤ ਵਿਭਾਗ ਵਲੋਂ “ਵਿਸ਼ਵ ਮਲੇਰੀਆ ਦਿਵਸ” ਮੌਕੇ ਜਾਗਰੂਕਤਾ ਸੈਮੀਨਾਰ

7

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਵਿਭਾਗ ਵੱਲੋਂ ਜ਼ਿਲਾ ਪੱਧਰੀ ਸੈਮੀਨਾਰ ਜ਼ਿਲਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਗਰਲਜ਼ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਏਐਮਓ ਜਗਜੀਤ ਸਿੰਘ,ਹੈਲਥ ਇੰਸਪੈਕਟਰ ਸੰਜੀਵ ਠਾਕੁਰ, ਵਾਈਸ ਪ੍ਰਿੰਸੀਪਲ ਪੁਨੀਤ, ਸ੍ਰੀਮਤੀ ਜਸਪ੍ਰੀਤ ਕੌਰ ਲੈਕਚਰਾਰ, ਸੁਨੀਤਾ ਚੌਧਰੀ ਲੈਕਚਰਾਰ, ਸਰੋਜ ਲੈਕਚਰਾਰ, ਸੀਮਾ ਸ਼ਰਮਾ ਲੈਕਚਰਾਰ, ਅਮਨਦੀਪ ਸੀਨੀਅਰ ਫੈਕਲਟੀ , ਪਰਦੀਪ ਕੁਮਾਰ ਗੁਰਪਾਲ ਲੈਕਚਰਾਰ ਅਤੇ ਹੋਰ ਸਟਾਫ਼ ਹਾਜ਼ਰ ਸਨ। ਸੈਮੀਨਾਰ ਵਿੱਚ ਸੰਬੋਧਨ ਕਰਦਿਆ ਡਾ ਜਗਦੀਪ ਸਿੰਘ ਨੇ ਦੱਸਿਆ ਇਸ ਵਾਰ ਵਿਸ਼ਵ ਮਲੇਰੀਆ ਦਿਵਸ ਥੀਮ “ਡਰੀਵਨ ਟੂ ਐਂਡ ਮਲੇਰੀਆ, ਨਾਉ ਵੁਈ ਕੈਨ, ਨਾਉ ਵੁਈ ਮਸਟ,” ਹੈ। ਜਿਸ ਦਾ ਅਰਥ ਹੈ ਕਿ “ਮਲੇਰੀਏ ਦਾ ਅੰਤ ਕਰਨ ਲਈ ਪਰੇਰਿਤ : ਹੁਣ ਅਸੀਂ ਕਰ ਸਕਦੇ ਹਾਂ, ਹੁਣ ਸਾਨੂੰ ਕਰਨਾ ਹੀ ਪਵੇਗਾ “। ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਲੇਰੀਆ ਇਹਨਾਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਹੈ ਜੋ ਗੰਭੀਰ ਮਾਮਲਿਆਂ ਵਿੱਚ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਮਲੇਰੀਆ ਬੁਖ਼ਾਰ ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਬਹੁਤ ਤੇਜ਼ੀ ਨਾਲ ਫੈਲਦਾ ਹੈ। ਮਲੇਰੀਆਂ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਰਾਤ ਵੇਲੇ ਕੱਟਦਾ ਹੈ। ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਜਿਵੇਂ ਕਿ ਮੀਂਹ ਦਾ ਖੜਾ ਪਾਣੀ, ਤਲਾਬਾਂ,ਖੂਹਾਂ,ਨਹਿਰਾਂ ਦੇ ਕੰਡੇ, ਖੇਤਾਂ ਚ ਖੜੇ ਪਾਣੀ ਆਦਿ ਵਿੱਚ।ਇਸ ਲਈ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮਲੇਰੀਆ ਦੇ ਸਭ ਤੋਂ ਆਮ ਸ਼ੁਰੂਆਤੀ ਲੱਛਣਾਂ ਵਿੱਚ ਬੁਖਾਰ, ਸਿਰ ਦਰਦ ਅਤੇ ਠੰਢ ਲੱਗਣਾ ਸ਼ਾਮਲ ਹਨ। ਇਸ ਦੇ ਲੱਛਣ ਆਮ ਤੌਰ ‘ਤੇ ਲਾਗ ਵਾਲੇ ਮੱਛਰ ਦੇ ਕੱਟਣ ਦੇ 10-15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਵੇ ਅਤੇ ਸਰੀਰ ਨੂੰ ਪਸੀਨਾ ਆਵੇ ਤਾਂ ਇਹ ਮਲੇਰੀਆ ਬੁਖਾਰ ਹੋ ਸਕਦਾ ਹੈ। ਲੱਛਣ ਦਿਖਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰ ਦੀ ਸਲਾਹ ਲਵੋ, ਆਪਣੇ ਆਪ ਕੋਈ ਵੀ ਦਵਾ ਨਾ ਲਓ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕੈਬਨਿਟ ਮੰਤਰੀ ਡਾ. ਰਵਜੋਤ ਦੀ ਪਹਿਲ ਸਦਕਾ ਹਰਿਆਣਾ-ਜਨੌੜੀ ਰਸਤੇ ’ਤੇ 400 ਮੀਟਰ ਲੰਬੀ ਆਰ.ਸੀ.ਸੀ. ਸੜਕ ਦਾ ਨਿਰਮਾਣ ਸ਼ੁਰੂ
Next articleਜੈ ਭੀਮ ਯੂਨਾਈਟਡ ਵੁਆਇਸ ਆਫ ਪੰਜਾਬ ਨੇ ਕਰਵਾਇਆ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ