ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਸਿਹਤ ਦਿਵਸ ਮਨਾਇਆ

ਕਪੂਰਥਲਾ,  (  ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਦਰਮਿਆਨ ਵੱਖ ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ । ਸਕੂਲ ਦੇ ਪ੍ਰਿੰਸੀਪਲ ਮੋਂਗਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਬਣਾਈ ਰੱਖਣ ਦੀ ਕੁੰਜੀ ਹਨ ਅਤੇ ਇਹ ਗਤੀਵਿਧੀਆਂ ਸਾਡੇ ਨੌਜਵਾਨਾਂ ਨੂੰ ਸਰਗਰਮ ਅਤੇ ਫਿੱਟ ਰਹਿਣ ਲਈ ਉਤਸਾਹਿਤ ਕਰਦੀਆਂ ਹਨ । ਇਸ ਮੌਕੇ ਬੱਚਿਆਂ ਨੇ ਦੌੜਾਂ ਅਤੇ ਖੇਡਾਂ ਦਾ ਪੂਰਾ ਆਨੰਦ ਲਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIsmail Haniyeh‘s sons were involved with Hamas military wing, says IDF
Next articleਸ਼੍ਰੀ ਖੁਸ਼ੀ ਰਾਮ ਜੀ (ਕੈਨੇਡਾ) ਨੇ ਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ।