ਸਿਹਤ ਵਿਭਾਗ ਵੱਲੋਂ “ਵਿਸ਼ਵ ਗਲੂਕੋਮਾ ਹਫ਼ਤੇ” ਸੰਬੰਧੀ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ 09 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਮਾਸ ਮੀਡੀਆ ਵਿੰਗ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ,ਨਰਸਿੰਗ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਅਤੇ ਜ਼ਿਲਾ ਨੇਤਰਦਾਨ ਐਸੋਸੀਏਸ਼ਨ ਦੇ ਮੈਂਬਰ ਵੀ ਹਾਜ਼ਰ ਸਨ। ਕਾਲੇ ਮੋਤੀਏ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਗਲੂਕੋਮਾ ਭਾਰਤ ਵਿੱਚ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇੱਕ ਅਹਿਮ ਕਾਰਨ ਹੈ। ਭਾਰਤ ਵਿੱਚ ਕੁੱਲ ਨੇਤਰਹੀਣਾਂ ਵਿਚੋਂ 12 ਫੀਸਦੀ ਲੋਕ ਕਾਲੇ ਮੋਤੀਏ ਕਾਰਣ ਅੰਨੇਪਨ ਦੇ ਸ਼ਿਕਾਰ ਹਨ। ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਅਤੇ ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਆਦਿ ਲੱਛਣ ਗਲੂਕੋਮਾ ਦੇ ਹਨ। ਉਨ੍ਹਾਂ ਕਿਹਾ ਕਿ 40 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਸਾਲ ਵਿੱਚ ਇਕ ਵਾਰ ਆਪਣੀਆਂ ਅੱਖਾਂ ਦਾ ਚੈਕਅੱਪ ਜਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਬੀਮਾਰੀ ਨੂੰ ਪਹਿਚਾਣ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਗਲੂਕੋਮਾ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਦਾ ਹਲ ਹੈ। ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਕਾਲੇ ਮੋਤੀਏ ਨਾਲ ਗ੍ਰਸਤ ਮਰੀਜ਼ਾਂ ਦਾ ਮੁਫ਼ਤ ਚੈਕ ਅਪ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਗਲੂਕੋਮਾ (ਕਾਲੇ ਮੋਤੀਏ) ਬਾਰੇ ਸਮੇਂ ਸਿਰ ਪਤਾ ਚੱਲ ਜਾਵੇ ਤਾਂ ਇਸ ਦਾ ਇਲਾਜ਼ ਹੋ ਸਕਦਾ ਹੈ ਅਤੇ ਅੱਗੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਇਸ ਕਰਕੇ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਨੇੜੇ ਦੇ ਹਸਪਤਾਲ ਵਿੱਚ ਜਰੂਰ ਕਰਵਾਓ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਦੌਰਾ
Next articleਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਜਾਂਦੀਆਂ ਆਉਂਦੀਆਂ ਸੰਗਤਾਂ ਲਈ ਲੰਗਰ ਦੀ ਪ੍ਰਥਾ ਜਾਰੀ ਹੈ। ਡਾ ਕਲਸੀ ਨੇ ਮੈਡੀਕਲ ਕੈਂਪ ਵਿੱਚ ਅਨੇਕਾਂ ਮਰੀਜ਼ਾਂ ਨੂੰ ਦੇਖਿਆ।