ਵਿਸ਼ਵ ਆਦੀਵਾਸੀ ਦਿਵਸ ‘ਤੇ ਬੈਪਟਿਸਟ ਚੈਰੀਟੇਬਲ ਸੁਸਾਇਟੀ ਨੇ ਪੌਦੇ ਲਗਾਏ

ਵਿਸ਼ਵ ਆਦੀਵਾਸੀ ਦਿਵਸ ਨੂੰ ਸਮਰਪਿਤ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ, ਪ੍ਰਿੰਸੀਪਲ ਰੋਜ਼ੀ ਮੈਡਮ ਅਤੇ ਜਸਪਾਲ ਸਿੰਘ ਚੌਹਾਨ ਪੌਦਾ ਲਗਾਉਂਦੇ ਹੋਏ।
ਕਪੂਰਥਲਾ ,  (ਸਮਾਜ ਵੀਕਲੀ) ( ਕੌੜਾ)-ਵਿਸ਼ਵ ਆਦੀਵਾਸੀ ਦਿਵਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਵਲੋਂ ਭਗਵਾਨ ਵਾਲਮੀਕਿ ਨੌਜਵਾਨ ਸਭਾ ਰੇਲ ਕੋਚ ਫੈਕਟਰੀ ਕਪੂਰਥਲਾ  ਦੇ ਸਹਿਯੋਗ ਨਾਲ ਪ੍ਰਿੰਸੀਪਲ ਰੋਜ਼ੀ ਮੈਡਮ ਦੀ ਅਗਵਾਈ ਹੇਠ ਕੇਂਦਰੀ ਵਿਦਿਆਲਿਆ-1 ਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਵਾਤਾਵਰਨ ਚੇਤਨਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ,ਆਲ ਇੰਡੀਆ ਐਸ.ਸੀ.ਐਸ.ਟੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ ,ਕਾਨੂੰਨੀ ਸਲਾਹਕਾਰ ਰਣਜੀਤ ਸਿੰਘ ਅਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਜਨਰਲ ਸਕੱਤਰ ਜਸਪਾਲ ਸਿੰਘ ਚੌਹਾਨ ਉਚੇਚੇ ਤੌਰ ਤੇ ਹਾਜਰ ਹੋਏ।
ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਪ੍ਰੇਮੀ ਜੋਗਾ ਸਿੰਘ ਅਟਵਾਲ ਨੇ ਕਿਹਾ ਕੇ ਲਗਾਤਾਰ ਵੱਧ ਰਹੀ ਆਬਾਦੀ ਕਾਰਨ ਪ੍ਰਦੂਸ਼ਣ ਵੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ, ਜਿਸਨੇ ਧਰਤੀ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ।
ਅੱਜ ਕੱਲ੍ਹ, ਵਾਤਾਵਰਨ ਦਾ ਮਾਮਲਾ ਇੱਕ ਗੰਭੀਰ ਮੁੱਦਾ ਹੈ, ਜਿਸਦੇ ਪ੍ਰਤੀ ਸਾਰੇ ਜਾਣੂ ਹੋਣੇ ਚਾਹੀਦੇ ਹਨ ਅਤੇ ਇਸ ਸਮੱਸਿਆ ਦਾ ਸਾਹਮਣਾ ਕਰਨ ਲਈ ਸਕਾਰਾਤਮਕ ਯਤਨ ਕਰਨੇ ਚਾਹੀਦੇ ਹਨ।
ਅੱਜ ਸਾਹ ਲੈਣ ਲਈ ਸਾਡੀ ਹਵਾ, ਪੀਣ ਨੂੰ ਪਾਣੀ, ਉਪਜਾਊ ਫਸਲਾਂ ਲਈ ਮਿੱਟੀ ਆਦਿ ਸੱਭ ਕੁੱਝ ਪ੍ਰਦੂਸ਼ਿਤ ਹੋ ਚੁੱਕਿਆ ਹੈ।
ਇਸੇ ਕਰਕੇ ਸਮੁੱਚੇ ਸੰਸਾਰ ਵਿੱਚ ਵਾਤਾਵਰਨ ਸਬੰਧੀ ਇਸ ਅਵੇਸਲੇਪਣ ਨੂੰ ਦੂਰ ਕਰਨ ਲਈ ਅਤੇ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਦੂਜਿਆਂ ਨੂੰ ਸਮਝਾਉਣ ਲਈ ਖਾਸ ਯਤਨ ਕਰਨੇ ਪੈਣਗੇ।
ਜਨਰਲ ਸਕੱਤਰ ਜਸਪਾਲ ਸਿੰਘ ਚੌਹਾਨ ਨੇ ਸਕੂਲੀ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਸੰਭਾਲ ਦਾ ਨਾਅਰਾ ਬੁਲੰਦ ਕੀਤਾ । ਇਸ ਕਾਰਜ ਵਿੱਚ ਵਾਲਮੀਕਿ ਨੌਜਵਾਨ ਸਭਾ ਦੇ ਮੀਤ ਪ੍ਰਧਾਨ ਪਰਵੀਨ ਨਾਹਰ, ਮੀਤ ਪ੍ਰਧਾਨ ਰਣਜੀਤ ਸਿੰਘ ਸ਼ਾਮਾ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਟਿੱਬਾ , ਹਰਸਿਮਰਤ ਸਿੰਘ ਗੋਲੂ ਸਮੇਤ ਸਕੂਲ ਅਧਿਆਪਕ ਰਾਜੇਸ਼ ਕੁਮਾਰ ਸ਼ਰਮਾ ਜੀ ਨੇ ਭਰਪੂਰ ਸਹਿਯੋਗ ਦਿੱਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦਾ ਆਵਾਜ ਕੀਤਾ
Next articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕੈਲੀਗ੍ਰਾਫੀ ਪ੍ਰਤੀਯੋਗਤਾ