ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ‘ਚ  ‘ਵਿਸ਼ਵ ਮਜ਼ਦੂਰ ਦਿਵਸ’ ਮਨਾਇਆ

ਕਪੂਰਥਲਾ, (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਵਿਸ਼ਵ ਮਜ਼ਦੂਰ ਦਿਵਸ (ਲੇਬਰ ਡੇ) ਮਨਾਇਆ ਗਿਆ। ਇਹ ਸਾਰਾ ਪੋ੍ਗਰਾਮ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠਾਂ ਹੋਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ  ਕਾਲਜ ਦੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਵਲੋਂ ਸੰਬੋਧਤ ਕਰਦੇ ਕਿਹਾ ਗਿਆ ਕਿ ਸੰਸਥਾਵਾਂ ਚੌਥਾ ਦਰਜਾ ਕਰਮਚਾਰੀਆਂ ਤੋ  ਬਗੈਰ ਸਚਾਰੂ ਢੰਗ ਨਾਲ ਨਹੀਂ ਚੱਲ ਸਕਦੀਆਂ l ਕਿਸੇ ਵੀ ਸੰਸਥਾ ਨੂੰ ਚਲਾਉਣ ਲਈ ਉਸ ਵਿਚ ਕੰਮ ਕਰਦੇ ਕਰਮਚਾਰੀਆਂ ਦਾ ਮਿਹਨਤੀ ਅਤੇ ਇਮਾਨਦਾਰ ਹੋਣਾ ਬਹੁਤ ਜਰੂਰੀ ਹੈ l ਇਸ ਦੌਰਾਨ ਕਾਲਜ ਦੇ ਐਨਐਸਐਸ ਵਿਭਾਗ ਦੇ ਕੋਰਡੀਨੇਟਰ ਡਾਕਟਰ ਪਰਮਜੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆ ਦਸਿਆ ਕਿ ਸਾਨੂੰ ਸਭਨਾ ਦਾ ਮਾਨ ਸਤਿਕਾਰ ਤੇ ਬਿਨਾਂ ਕਿਸੇ ਭੇਦਭਾਵ ਤੋ ਕਰਮਚਾਰੀਆਂ ਦਾ ਆਦਰ ਕਰਨਾ ਚਾਹੀਦਾ ਹੈ l
ਇਸ ਮੌਕੇ ਕਾਲਜ ਦੇ ਸਾਰੇ ਚੌਥਾ ਦਰਜਾ ਕਰਮਚਾਰੀਆਂ ਨੂੰ ਤੋਹਫ਼ੇ ਦਿੱਤੇ ਗਏ। ਕਾਲਜ ਦੇ ਕਾਮਰਸ ਵਿਭਾਗ ਦੇ ਮੁੱਖੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਕਾਲਜ ਨੂੰ ਸੰਪੂਰਣ ਬਨਾਉਣ ਵਿੱਚ ਇਨਾਂ ਸਾਰੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਕਾਲਜ ਦੀ ਤਰੱਕੀ, ਸਾਂਭ ਸੰਭਾਲ ਅਤੇ ਸੁਰੱਖਿਆ ਵਿੱਚ ਇਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ l  ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਬਰ ਅਤੇ ਵਿਦਿਆਰਥੀ ਹਾਜ਼ਰ ਸਨ l

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੱਸ ਬੰਦਾ ਬੰਦੇ ਤੋਂ ਖੁਸ਼ ਨਹੀਂ
Next articleਮਿੰਨੀ ਕਹਾਣੀ /ਸਮੇਂ ਦੀ ਚੰਗੀ ਵਰਤੋਂ