HOME ਵਿਸਵ ਮਲੇਰੀਆ ਦਿਵਸ ਮੌਕੇ ਜਾਗਰੁਕਤਾ ਕੈਂਪਾਂ ਦਾ ਆਯੋਜਨ 

ਵਿਸਵ ਮਲੇਰੀਆ ਦਿਵਸ ਮੌਕੇ ਜਾਗਰੁਕਤਾ ਕੈਂਪਾਂ ਦਾ ਆਯੋਜਨ 

ਮਾਨਸਾ   (ਸਮਾਜ ਵੀਕਲੀ)   ਸਿਵਲ ਸਰਜਨ ਮਾਨਸਾ ਡਾਕਟਰ ਅਰਵਿੰਦਪਾਲ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਵਿਸਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿੱਚ ਹਾਜਰ ਲੋਕਾਂ ਨੂੰ ਮਲੇਰੀਆ ਸਬੰਧੀ ਵਿਸੇਸ਼ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਸਕੂਲਾਂ ,ਕਾਲਜਾਂ, ਭੱਠਿਆਂ ਅਤੇ ਵੱਖ ਵੱਖ ਪਿੰਡਾਂ ਵਿਚ ਸਿਹਤ ਮਾਹਿਰਾਂ  ਨੇ ਜਾਗਰੂਕਤਾ ਕੈਂਪ ਲਗਾਏ। ਸੀ ਐੱਚ ਸੀ ਖਿਆਲਾ ਕਲਾਂ ਵਿਖੇ ਸਰਬਜੀਤ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਨਾਲ ਮੌਸਮੀ ਬਿਮਾਰੀਆਂ ,ਮਲੇਰੀਆ ਬੁਖਾਰ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ਇਸ ਲਈ ਆਪਣੇ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ ,ਸਾਫ ਖੜੇ ਪਾਣੀ ਉਪਰ ਹੀ ਮਲੇਰੀਆ ਦੇ ਮੱਛਰਾਂ ਦੀ ਤਾਦਾਦ ਵਿਚ ਵਾਧਾ ਹੁੰਦਾ ਹੈ । ਸ ਸ ਸਕੂਲ ਉਭਾ ਬੁਰਜ ਢਿੱਲਵਾਂ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਅਤੇ ਗੁਰਜੰਟ ਸਿੰਘ ਨੇ ਦੱਸਿਆ ਕਿ ਮਲੇਰੀਆ ਬੁਖਾਰ ਪੈਦਾ ਕਰਨ ਵਾਲਾ  ਮੱਛਰ ਰਾਤ ਨੂੰ ਅਤੇ ਸਵੇਰ ਸਮੇਂ ਕੱਟਦਾ ਹੈ। ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਠੰਢ ਨਾਲ ਬੁਖਾਰ, ਜੀਅ ਕੱਚਾ ਹੋਣਾ, ਤੀਜੇ ਦਿਨ ਬੁਖਾਰ, ਅਤੇ ਉਲਟੀ ਆਉਣਾ ਆਦਿ ਇਸ ਦੀਆਂ ਵਿਸੇਸ਼ ਨਿਸ਼ਾਨੀਆਂ ਹਨ । ਰੱਲਾ ਵਿਖੇ ਜਾਣਕਾਰੀ ਕੈਂਪ ਦੌਰਾਨ ਜਗਦੀਸ਼ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ਬੁਖ਼ਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਖੂਨ ਦੀ ਜਾਂਚ ਕਰਵਾਕੇ ਇਲਾਜ ਕਰਵਾਉਣਾ ਚਾਹੀਦਾ ਹੈ । ਜੇਕਰ ਕਿਸੇ ਵਿਅਕਤੀ ਨੂੰ ਖੂਨ ਦੀ ਜਾਂਚ ਦੌਰਾਨ ਮਲੇਰੀਆ ਬੁਖਾਰ ਪੋਜੇਟਿਵ ਪਾਇਆ ਜਾਂਦਾ ਹੈ ਤਾਂ ਪੀੜਤ ਮਰੀਜ਼ਾਂ ਦਾ ਲਗਾਤਾਰ 14 ਦਿਨ ਦਾ ਪੱਕਾ ਇਲਾਜ  ਬਿਲਕੁਲ ਫਰੀ ਕੀਤਾ ਜਾਂਦਾ ਹੈ ਅਤੇ ਜਿਸ ਏਰੀਏ ਵਿੱਚ ਮਲੇਰੀਆ ਦਾ ਪੋਜੇਟਿਵ ਕੇਸ ਆਉਂਦਾ ਹੈ ਤਾਂ ਉਸ ਦੇ ਆਲੇ ਦੁਆਲੇ ਘਰਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਜਾਂਦਾ ਹੈ ਤਾਂ ਕਿ ਮਲੇਰੀਆ ਬੁਖਾਰ ਦੇ ਪਸਾਰ ਨੂੰ ਰੋਕਿਆ ਜਾ ਸਕੇ । ਇਸ ਮੌਕੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਸਮੱਗਰੀ ਵੰਡੀ ਗਈ। ਇਸ ਮੌਕੇ ਕੇਵਲ ਸਿੰਘ, ਗੁਰਦੀਪ ਸਿੰਘ, ਸੁਖਵੀਰ ਸਿੰਘ, ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਤਲਵਿੰਦਰ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਹਰਨੈਲ ਸਿੰਘ, ਮੱਖਣ ਸਿੰਘ, ਦੀਦਾਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਪੈਰਾ ਮੈਡੀਕਲ ਕਰਮਚਾਰੀ ਹਾਜਰ ਸਨ ।

ਚਾਨਣਦੀਪ ਸਿੰਘ ਔਲਖ,  ਸੰਪਰਕ 9876888177

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਰਿਸ਼ਤਿਆਂ ਦੀ ਲਾਸ਼
Next articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ ਚੈੱਕਅੱਪ ਕੈਂਪ