HOME “ਵਿਸ਼ਵ ਓਰਲ ਹੈਲਥ ਦਿਵਸ” ਮੌਕੇ ਵਿਭਾਗ ਵਲੋਂ ਦੰਦਾਂ ਦੀ ਸਾਂਭ-ਸੰਭਾਲ ਸੰਬੰਧੀ ਲਗਾਈ...

“ਵਿਸ਼ਵ ਓਰਲ ਹੈਲਥ ਦਿਵਸ” ਮੌਕੇ ਵਿਭਾਗ ਵਲੋਂ ਦੰਦਾਂ ਦੀ ਸਾਂਭ-ਸੰਭਾਲ ਸੰਬੰਧੀ ਲਗਾਈ ਵਿਸ਼ੇਸ਼ ਪ੍ਰਦਰਸ਼ਨੀ

2

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਡੀਡੀਐਚਓ ਡਾ.ਮੋਨਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਹਾਰਟਾ ਬਡਲਾ ਡਾ.ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼੍ਰੀਮਤੀ ਉਰਮਿਲਾ ਦੇਵੀ ਆਯੁਰਵੈਦਿਕ ਕਾਲਜ ਹੁਸ਼ਿਆਰਪੁਰ ਵਿਖੇ “ਵਿਸ਼ਵ ਓਰਲ ਹੈਲਥ ਦਿਵਸ” ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਡਾ.ਮ੍ਰਿਧੂ ਸ਼ਰਮਾ ਅਤੇ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਾਣਕਾਰੀ ਸਾਂਝੀ ਕਰਦੇ ਡੀ.ਡੀ.ਐਚ.ੳ ਡਾਕਟਰ ਮੋਨਿੰਦਰ ਕੌਰ ਨੇ ਦੱਸਿਆ ਕਿ “ਵਿਸ਼ਵ ਓਰਲ ਹੈਲਥ ਦਿਵਸ ਦੇ ਇਸ ਸਾਲ ਦੇ ਥੀਮ “ਖੂਸ਼ ਮੂੰਹ ਹੀ ਖੁਸ਼ ਮਾਇੰਡ ਹੈ “ਦਾ ਉਦੇਸ਼ ਲੋਕਾਂ ਨੂੰ ਚੰਗੀ ਮੌਖਿਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਗਿਆਨ, ਸਾਧਨਾਂ ਅਤੇ ਵਿਸ਼ਵਾਸ ਨਾਲ ਸਸ਼ਕਤ ਬਣਾਉਣਾ ਹੈ। ਉਨਾਂ ਕਿਹਾ ਕਿ ਦੰਦਾਂ ਦੀ ਸਿਹਤ ਸੰਭਾਲ ਵੀ ਉਨੀ ਹੀ ਜ਼ਰੂਰੀ ਹੰਦੀ ਹੈ ਜਿਨ੍ਹਾਂ ਕੀ ਸਰੀਰ ਦੇ ਬਾਕੀ ਅੰਗਾਂ ਦੀ ਕਿਉਂਕਿ ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿੱਖਦਾ ਹੈ। ਸਿਹਤਮੰਦ ਦੰਦ ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਬਹੁਤ ਹੀ ਜਰੂਰੀ ਹਨ। ਇਸੇ ਤਰਾਂ ਦੰਦਾਂ ਦੇ ਮਸੂੜਿਆਂ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਮਸੂੜੇ ਦੰਦਾਂ ਨੂੰ ਸਾਰੀ ਉਮਰ ਚੰਗੀ ਤਰਾਂ ਜਕੜ ਕੇ ਰੱਖ ਸਕਣ। ਉਹਨਾਂ ਕਿਹਾ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜ਼ਸ਼ ਅਤੇ ਬਰੱਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ । ਉਨਾਂ ਦੱਸਿਆ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਮੈਡੀਕਲ ਅਫਸਰ (ਡੈਂਟਲ) ਸੀ.ਐਚ.ਸੀ ਹਾਰਟਾ ਬਡਲਾ ਡਾ.ਸੰਦੀਪ ਡਮਾਣਾ ਵਲੋਂ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਜਿਸ ਰਾਹੀਂ ਬੱਚਿਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਅਤੇ ਮਜਬੂਤ ਦੰਦਾਂ ਲਈ ਬੱਚਿਆਂ ਨੂੰ ਨਿਯਮਿਤ ਬਰੱਸ਼ ਕਰਨ ਲਈ ਪ੍ਰੇਰਿਤ ਕਰਨਾ ਬਹੁਤ ਜਰੂਰੀ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਅਤੇ ਸਵੇਰ ਨੂੰ ਭੋਜਨ ਕਰਨ ਤੋਂ ਬਾਅਦ ਬਕਾਇਦਾ ਬਰੱਸ਼ ਕਰਨਾ ਚਾਹੀਦਾ ਹੈ ਜੋ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਉਨਾਂ ਬੱਚਿਆਂ ਨੂੰ ਬਰੱਸ਼ ਨਾਲ ਦੰਦਾਂ ਦੀ ਕਿਵੇਂ ਸਫਾਈ ਕਰਨੀ ਹੈ, ਬਰੱਸ਼ ਨੂੰ ਕਿਵੇਂ ਇਸਤੇਮਾਲ ਕਰਨਾ ਆਦਿ ਦੀ ਸਹੀ ਵਿਧੀ ਬਾਰੇ ਦੱਸਿਆ। ਉਨਾਂ ਕਿਹਾ ਕਿ ਦੰਦਾਂ ਦੀ ਚੰਗੀ ਤਰ੍ਹਾਂ ਸਫਾਈ ਲਈ ਜਰੂਰੀ ਹੈ ਕਿ ਹਰ ਤਿੰਨ ਮਹੀਨੇ ਬਾਅਦ ਬਰੱਸ਼ ਬਦਲਿਆ ਜਾਵੇ ਅਤੇ ਨਿਯਮਿਤ ਰੂਪ ਨਾਲ ਹਰ ਛੇ ਮਹੀਨਿਆਂ ਦੇ ਵਕਫੇ ਤੇ ਆਪਣੇ ਦੰਦਾ ਦੇ ਡਾਕਟਰ ਕੋਲ ਦੰਦਾਂ ਦੀ ਜ਼ਰੂਰ ਜਾਂਚ ਕਰਵਾਈ ਜਾਵੇ। ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਕੇਵਲ ਦੰਦਾਂ ਦੇ ਮਾਹਿਰ ਡਾਕਟਰ ਤੋਂ ਹੀ ਦੰਦਾਂ ਦੀ ਜਾਂਚ ਕਰਵਾਈ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ‘ਚ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ
Next articleआमने-सामने दो भारत : कौन किसके साथ