HOME ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਹੋਈ

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਹੋਈ

1
ਮਾਛੀਵਾੜਾ ਸਾਹਿਬ  (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ :- ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਹਰਬੰਸ ਸਿੰਘ ਸ਼ਾਨ ਅਤੇ ਪ੍ਰਧਾਨ ਜਗਦੇਵ ਸਿੰਘ ਘੁੰਗਰਾਲੀ ਦੀ ਦੇਖਰੇਖ ਹੇਠ ਹੋਈ। ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਬਾਣੀ ਦੇ ਸ਼ਬਦ ਕਹਾ ਸੁ ਖੇਲ ਤਬੇਲਾ ਘੋੜੇ ਦੀ ਵਿਆਖਿਆ ਬੜੇ ਹੀ ਭਾਵਪੂਰਤ ਤਰੀਕੇ ਨਾਲ ਕੀਤੀ ਗਈ। ਜਨਰਲ ਸਕੱਤਰ ਦੀ ਭੂਮਿਕਾ ਮਨਦੀਪ ਸਿੰਘ ਮਾਣਕੀ ਵੱਲੋਂ ਬਾਖੂਬੀ ਨਿਭਾਈ ਗਈ। ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਕਰਦਿਆਂ ਨਰਿੰਦਰ ਮਣਕੂ ਨੇ ਗੀਤ ਗੁਰੂ ਗੋਬਿੰਦ ਸਿੰਘ ਜੀ, ਹਰਪ੍ਰੀਤ ਸਿੰਘ ਸਿਹੋੜਾ ਨੇ ਕਵਿਤਾ ਤਰਕ ਦੀ ਗੱਲ, ਜਿੰਮੀ ਅਹਿਮਦਗੜ੍ਹ ਨੇ ਗੀਤ ਬਾਗੀ, ਜਗਦੇਵ ਸਿੰਘ ਘੁੰਗਰਾਲੀ ਨੇ ਦੋਗਾਣਾ ਬਿਸ਼ਨੀਏ ਸੁਣਦੀ ਨਈਂ, ਮਨਦੀਪ ਸਿੰਘ ਮਾਣਕੀ ਨੇ ਗੀਤ ਤਕੜਾ ਹੋ ਕੇ ਉੱਠ, ਗੀਤਾ ਕੰਮੇਵਾਲਾ ਨੇ ਗੀਤ ਜਿੰਦ ਨਿਮਾਣੀ, ਦਵਿੰਦਰ ਸਿੰਘ ਘੁਰਾਲਾ ਨੇ ਗੀਤ, ਕਰਮਜੀਤ ਸਿੰਘ ਢਿੱਲੋਂ ਨੇ ਕਵਿਤਾ, ਬਲਦੇਵ ਸਿੰਘ ਰੋਹਣੋਂ ਨੇ ਗੀਤ ਜੇ ਹੋਈ ਜਿੱਤ, ਹਰਬੰਸ ਸਿੰਘ ਸ਼ਾਨ ਬਗਲੀ ਕਲਾਂ ਨੇ ਕਵਿਤਾ ਗੁਰੂ ਜੀ ਨਾਲ ਧੋਖਾ ਅਤੇ ਮੋਹਨ ਸਿੰਘ ਮੋਮਨਾਬਾਦੀ ਨੇ ਗੀਤ ਠੱਗ ਸੁਣਾ ਕੇ ਆਪਣੀ ਹਾਜ਼ਰੀ ਲਗਵਾਈ। ਪੜੀਆਂ ਗਈਆਂ ਰਚਨਾਵਾਂ ਤੇ ਉਸਾਰੂ ਬਹਿਸ ਕੀਤੀ ਗਈ ਅਤੇ ਯੋਗ ਸੁਝਾਅ ਵੀ ਦਿੱਤੇ ਗਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article“ਧੁੰਦ ਵਿੱਚ ਗੁੰਮ ਹੋਈ ਮਾਸੂਮੀਅਤ” (ਬਚਪਨ ਦਾ ਡਰ ਅੱਜ ਦਾ ਹਾਸਾ)
Next articleਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਿਲ ਰਿਹਾ ਨਵਾਂ ਰੂਪ, ਕਾਗਜ਼ੀ ਨਹੀਂ ਜ਼ਮੀਨੀ ਪੱਧਰ ’ਤੇ ਹੋ ਰਿਹਾ ਵਿਕਾਸ : ਵਿਧਾਇਕ ਰੰਧਾਵਾ