ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) :- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਅਧਿਆਪਕ ਸੰਜੀਵ ਧਰਮਾਣੀ ਨੇ ਅੱਜ ਪਾਣੀ ਦਿਵਸ ਦੇ ਮੌਕੇ ‘ਤੇ ਸਕੂਲ ਦੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਾਨੂੰ ਪਾਣੀ ਨੂੰ ਅਜਾਈਂ ਨਹੀਂ ਗਵਾਉਣਾ ਚਾਹੀਦਾ। ਇਸ ਦੀ ਵਰਤੋਂ ਸੋਚ – ਸਮਝ ਕੇ ਅਤੇ ਲੋੜ ਅਨੁਸਾਰ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਹਮੇਸ਼ਾ ਬੱਚਤ ਕਰਨੀ ਚਾਹੀਦੀ ਹੈ ਤੇ ਦੂਸਰਿਆਂ ਨੂੰ ਵੀ ਇਸ ਦੀ ਮਹੱਤਤਾ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਣੀ ਸਾਨੂੰ ਸਾਰਿਆਂ ਨੂੰ ਆਸਾਨੀ ਨਾਲ ਸੁਲਭ ਹੋ ਸਕੇ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਅਮਨਪ੍ਰੀਤ ਕੌਰ ਅਤੇ ਮਾਸਟਰ ਸ਼ਾਮ ਲਾਲ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj