ਸਰਕਾਰੀ ਪ੍ਰਾਇਮਰੀ ਸਕੂਲ, ਭੋਡੀਪੁਰ ਵਿਖੇ ਆਲਮੀ ਯੋਗ ਦਿਹਾੜਾ ਮਨਾਇਆ ਗਿਆ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): 21 ਜੂਨ, 2023 ਦੇ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ, ਭੋਡੀਪੁਰ ਵਿਖੇ ਆਲਮੀ ਯੋਗ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਜਸਵੀਰ ਸਿੰਘ ਹੁਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਨਾਲ ਜੋੜ ਕੇ, ਉਨ੍ਹਾਂ ਦੇ ਬਹੁ-ਪੱਖੀ ਵਿਕਾਸ ਲਈ ਨਿਰੰਤਰ ਉੱਦਮ ਕੀਤੇ ਜਾਂਦੇ ਹਨ। ਇਸੇ ਲੜੀ ਅਧੀਨ ਹੀ ਵਿਸ਼ਵ ਪੱਧਰ ‘ਤੇ ਮਨਾਏ ਜਾ ਰਹੇ ਯੋਗ ਦਿਹਾੜੇ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਹਾਜ਼ਰ ਵਿਦਿਆਰਥੀਆਂ ਨੂੰ ਪਹਿਲਾਂ ਯੋਗ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਜਿਸ ਉਪਰੰਤ ਵੱਖ ਵੱਖ ਯੋਗ ਆਸਣ ਜਿਵੇਂ- ਸ਼ਵ ਆਸਨ, ਤਾੜ ਆਸਨ, ਧਨੁਰ ਆਸਨ ਤੇ ਭੁਜੰਗ ਆਸਨ ਆਦਿ ਕਰਵਾਏ ਗਏ।ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਆਸਨਾਂ ਦੇ ਮਾਧਿਅਮ ਨਾਲ ਸਰੀਰਕ, ਮਾਨਸਿਕ ਬਿਮਾਰੀਆਂ ਤੋਂ ਛੁਟਕਾਰਾ ਬੜੀ ਅਸਾਨੀ ਨਾਲ ਪਾ ਸਕਦੇ ਹਾਂ, ਇਸ ਲਈ ਸਭ ਨੂੰ ਯੋਗ ਆਸਣ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ। ਇਸ ਨਾਲ਼ ਹਰ ਤਰ੍ਹਾਂ ਦੇ ਸਰੀਰਕ ਅਤੇ ਮਾਨਸਿਕ ਤਣਾਅ ਤੋਂ ਰਾਹਤ ਮਿਲਦੀ ਹੈ। ਸਰੀਰ ਵਿੱਚ ਊਰਜਾ ਸੰਚਾਰ ਵਿੱਚ ਵਾਧਾ ਹੁੰਦਾ ਹੈ।ਇਸ ਸਮੇਂ ਅਮਰਜੀਤ ਕੌਰ, ਬਲਵਿੰਦਰ ਕੌਰ, ਮਹਿੰਦਰ ਕੌਰ, ਪੰਜਵੀਂ ਜਮਾਤ ਦੇ ਵਿਦਿਆਰਥੀ ਤਰਨਵੀਰ ਤੇ ਵੰਸ਼, ਚੌਥੀ ਜਮਾਤ ਦੇ ਵਿਦਿਆਰਥੀ ਰੀਤ ਤੇ ਰਜਨੀਸ਼ ਤੇਜੀ, ਤੀਜੀ ਜਮਾਤ ਦੀ ਵਿਦਿਆਰਥਣ ਗੁਰਜੋਤਵੀਰ ਆਦਿ ਮੌਜੂਦ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਆਹਾਂ ‘ਚ ਖ਼ਤਮ ਹੁੰਦੀ ਜਾ ਰਹੀ ਦਿਖਾਵਾ ਦਿਖਾਉਣ ਦੀ ਰਸਮ
Next articleਸ਼ੁਭ ਸਵੇਰ ਦੋਸਤੋ,