ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਦਾ ਪਹਿਲਾ ਕਾਵਿ ਸੰਗ੍ਰਹਿ “ਸੱਚ ਦਾ ਹੋਕਾ” ਲੋਕ ਅਰਪਣ 

ਜਲੰਧਰ  ਅੱਪਰਾ (ਜੱਸੀ)-ਇਲਾਕੇ ਦੇ ਪ੍ਰਸਿੱਧ ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੇ ਆਪਣੇ ਪਹਿਲੇ ਕਾਵਿ ਸੰਗ੍ਰਹਿ “ਸੱਚ ਦਾ ਹੋਕਾ” ਦੀ ਈ-ਕਿਤਾਬ  ਲੋਕ ਅਰਪਣ ਕੀਤੀ ਹੈ। ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੇ ਦੱਸਿਆ ਕਿ ਇਸ ਕਾਵਿ ਸੰਗ੍ਰਹਿ ਵਿੱਚ ਜ਼ਿੰਦਗੀ ਤੇ ਸਮਾਜ ਦੇ ਹਰ ਇੱਕ ਪੱਖ ਨੂੰ ਕਵਿਤਾ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ।
ਉਹਨਾਂ ਇਹ ਵੀ ਦੱਸਿਆ ਕਿ ਇਸ ਕਾਵਿ ਸੰਗ੍ਰਹਿ ਦੇ ਸੰਪਾਦਕ ਅਮਨਦੀਪ ਬੱਧਣ ਨੇ ਅਣਥੱਕ ਮਿਹਨਤ ਦੇ ਨਾਲ ਇਸ ਕਾਵਿ ਸੰਗ੍ਰਹਿ ਨੂੰ ਈ-ਕਿਤਾਬ ਦੇ ਰੂਪ ਦਿੱਤਾ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਾ ਕਾਵਿ ਸੰਗ੍ਰਹਿ ਲੋਕਾਂ ਦੇ ਦਿਲਾਂ ਵਿੱਚ ਵਸ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸਪੈੱਲ ਬੀ ਪ੍ਰਤੀਯੋਗਤਾ
Next articleखिरिया बाग के किसान मिले शिवपाल यादव से