(ਸਮਾਜ ਵੀਕਲੀ)-ਰਾਸ਼ਟਰੀ ਯੁਵਾ ਸਪਤਾਹ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਯੂਥ ਅਫਸਰ ਸ. ਸਰਬਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਧੂਰੀ ਦੇ ਨਹਿਰੂ ਯੁਵਾ ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਦੁਆਰਾ ਪਿੰਡ ਜੱਖਲਾਂ ਵਿੱਚ ਲੇਖਣ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਮੇਂ ਵਲੰਟੀਅਰ ਅਮਨਦੀਪ ਸਿੰਘ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਪ੍ਰਤੀਯੋਗੀਆਂ ਨੂੰ ਜਾਣਕਾਰੀ ਦਿੱਤੀ। ਇਸ ਮੁਕਾਬਲੇ ਵਿੱਚ ਪੰਜਾਹ ਦੇ ਕਰੀਬ ਪ੍ਰਤੀਯੋਗੀਆਂ ਨੇ ਭਾਗ ਲਿਆ। ਸਾਰੇ ਪ੍ਰਤੀਯੋਗੀ ਪੂਰੀ ਤਿਆਰੀ ਨਾਲ ਇਸ ਮੁਕਾਬਲੇ ਵਿੱਚ ਬੈਠੇ ਸਨ ਅਤੇ ਉਨ੍ਹਾਂ ਸਭ ਬੜੇ ਵਿਲੱਖਣ ਤਰੀਕੇ ਨਾਲ ਆਪੋ ਆਪਣੇ ਵਿਚਾਰ ਲੇਖਨ ਕੀਤੇ। ਅੰਤ ਵਿੱਚ ਇਸ ਮੁਕਾਬਲੇ ਦਾ ਨਤੀਜਾ ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਜੀ ਨੇ ਐਲਾਨਿਆ, ਜਿਸ ਵਿੱਚ ਜਸਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਸ਼ਰਨ ਸਿੰਘ ਨੇ ਦੂਸਰਾ ਅਤੇ ਕਰਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਪ੍ਰਤੀਯੋਗਿਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅੱਵਲ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਸਨਮਾਨ ਚਿੰਨ ਦਿੱਤੇ ਗਏ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿੱਚ ਕਲਾ ਅਤੇ ਸਾਹਿਤ ਦੇ ਵਿਕਾਸ ਨੂੰ ਉਜਾਗਰ ਕਰਨ ਲਈ ਇੱਕ ਚੇਤਨਾ ਪੈਦਾ ਕਰਨਾ ਹੈ ਤਾਂ ਜੋ ਇਹ ਨੌਜਵਾਨ ਅੱਗੇ ਚੱਲ ਕੇ ਆਪਣੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ…
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly