ਬਾਬਾ ਸਾਹਿਬ ਜੀ ਦੇ ਲਿਖੇ ਹੋਏ ਸੰਵਿਧਾਨ ਬਦੌਲਤ ਹੀ ਅੰਮ੍ਰਿਤ ਸ਼ਾਹ ਅੱਜ ਗ੍ਰਹਿ ਮੰਤਰੀ ਦੀ ਕੁਰਸੀ ਤੇ ਬੈਠਾ ਹੈ : ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ

ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ
ਹੁਸ਼ਿਆਰਪੁਰ  (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ,ਨੇ ਪਿਛਲੇ ਦਿਨੀ ਰਾਜ ਸਭਾ ਵਿੱਚ ‘ਇੱਕ ਦੇਸ਼-ਇੱਕ ਚੋਣ’ ਬਿਲ ਤੇ ਬੋਲਦਿਆਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ,ਪ੍ਰਤੀ ਅਪਮਾਨ ਜਨਕ ਸਬਦਾਬਲੀ ਬੋਲਕੇ ਦਲਿਤ ਸਮਾਜ ਅਤੇ ਬਾਬਾ ਸਾਹਿਬ ਜੀ  ਦੇ ਪੈਰੋਕਾਰਾਂ ਦਾ ਅਪਮਾਨ ਕੀਤਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜ਼ਾਰਾ ਦੇ ਗੱਦੀ ਨਸ਼ੀਨ ਅਤੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜ਼ਾਰਾਂ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਬਾਬਾ ਸਾਹਿਬ ਦੇ ਪੈਰੋਕਾਰਾਂ ਦੁਆਰਾ ਬਾਬਾ ਸਾਹਿਬ ਦਾ ਨਾਮ ਲੈਣ ਤੇ ਅਮਿਤ ਸ਼ਾਹ ਨੂੰ ਬਹੁਤ ਚਿੜ੍ਹ ਲੱਗਦੀ ਹੈ
ਉਹਨਾਂ ਕਿਹਾ ਕਿ ਬੀਜੇਪੀ ਦੀ ਸਰਕਾਰ ਹਮੇਸ਼ਾ ਗਰੀਬ ਮਜ਼ਦੂਰ ਅਤੇ ਕਿਸਾਨ ਵਿਰੋਧੀ ਸਰਕਾਰ ਰਹੀ ਹੈ ! ਉਹਨਾਂ ਕਿਹਾ ਕਿ ਅਮਿਤ ਸ਼ਾਹ ਜੇ ਅੱਜ ਮੰਤਰੀ ਦੀ ਕੁਰਸੀ ਤੇ ਬੈਠਾ ਹੈ ਤੇ ਉਹ ਵੀ  ਡਾ ਭੀਮ ਰਾਓ ਅੰਬੇਡਕਰ ਜੀ ਦੇ ਦੁਆਰਾ ਲਿਖੇ ਗਏ ਸੰਵਿਧਾਨ ਦੇ ਕਰਕੇ ਹੀ ਹੈ ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਮੰਤਰੀ ਮੰਡਲ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ! ਉਹਨਾਂ ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰਾਲੇ ਦੀ ਕੁਰਸੀ ਤੇ ਬੈਠ ਕੇ ਅਮਿਤ ਸ਼ਾਹ ਨੂੰ ਇਹੋ ਜਿਹੇ ਅਪਮਾਨ ਜਨਕ ਬੇਤੁੱਕੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦੇ ! ਉਹਨਾਂ ਕਿਹਾ ਕਿ ਇੱਥੇ ਅਮਿਤ ਸ਼ਾਹ ਦੀ ਬਹੁਤ ਹੀ ਘਟੀਆ ਮਾਨਸਿਕਤਾ ਉਜਾਗਰ ਹੁੰਦੀ ਹੈ! ਉਹਨਾਂ ਕਿਹਾ ਕਿ ਅਮਿਤ ਸ਼ਾਹ ਬਾਬਾ ਸਾਹਿਬ ਪ੍ਰਤੀ ਆਪਣੇ ਦਿੱਤੇ ਬਿਆਨ ਤੇ ਤੁਰੰਤ ਮਾਫੀ ਮੰਗੇ ਨਹੀਂ ਤਾਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ. ਪੰਜਾਬ  ਪੂਰੇ ਦੇਸ਼ ਵਿੱਚ ਅਮਿਤ ਸ਼ਾਹ ਦਾ ਡੱਟ ਕੇ ਵਿਰੋਧ ਕਰੇਗੀ ! ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਹੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਭਗਵਾਨ ਹਨ ਅਤੇ ਹੈ ਕਿਉਂਕਿ ਬਾਬਾ ਸਾਹਿਬ ਨੇ ਭਾਰਤ ਦੇਸ਼ ਵਿਚ ਦਲਿਤ ਸਮਾਜ ਜੋ ਕਿ ਆਪਣਾ ਜੀਵਨ ਨਰਕ ਭਰਿਆ ਬਤੀਤ ਕਰ ਰਿਹਾ ਸੀ ਉਹਨਾਂ ਨੂੰ ਮਾਨ ਸਨਮਾਨ ਦਿਵਾਉਣ ਲਈ ਸੰਘਰਸ਼ ਕੀਤਾ ਅਤੇ ਭਾਰਤ ਦੇ ਸਵਿਧਾਨ ਵਿਚ ਉਨ੍ਹਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਅੱਜ ਭਾਰਤ ਦੇਸ਼ ਦੇ ਦੱਬੇ ਕੁਚਲੇ ਲੋਕ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਗਰਭ ਦੇ ਨਾਲ ਆਪਣਾ ਮਸੀਹਾ ਮੰਨਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਅਮਿਤਸ਼ਾਹ ਨੂੰ ਗ੍ਰਹਿ ਮੰਤਰਾਲੇ ਵਿੱਚੋਂ ਤੁਰੰਤ ਬਰਖਾਸਤ ਕੀਤਾ ਜਾਵੇ : ਬਲਰਾਮ ਭੱਟੀ
Next articleਭਾਰਤੀ ਸੰਵਿਧਾਨ ਦੇ ਰਚਨਹਾਰੇ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ : ਲੰਬੜਦਾਰ ਰਣਜੀਤ ਰਾਣਾ